Close

More than 01 lakh people have been vaccinated with Covid-19 vaccine in the district – Deputy Commissioner

Publish Date : 06/05/2021
DC Sir

ਜ਼ਿਲ੍ਹੇ ਵਿੱਚ ਹੁਣ ਤੱਕ 01 ਲੱਖ ਤੋਂ ਵੱਧ ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 2,26,680 ਵਿਅਕਤੀਆਂ ਦੇ ਸੈਂਪਲ
ਤਰਨ ਤਾਰਨ, 05 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,00,869 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਫਤੇ ਦੇ 7 ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,26,680 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,19,291 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1542 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1157 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5962 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4883 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 04 ਮਈ ਨੂੰ ਜਾਂਚ ਲਈ ਭੇਜੇ ਗਏ 504 ਸੈਂਪਲਾਂ ਵਿੱਚੋਂ 49 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 455 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 286 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 12 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 274 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 849 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 467 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 35 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 09 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।