Close

More than 23,000 patients who have become addicted to drug addiction are being treated.-Deputy commissioner Tarn Taran

Publish Date : 17/09/2019
ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ 23 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਕੀਤਾ ਜਾ ਰਿਹਾ ਹੈ ਇਲਾਜ-ਡਿਪਟੀ ਕਮਿਸ਼ਨਰ
“ਡੈਪੋ” ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਕੀਤਾ ਜਾ ਰਿਹਾ ਹੈ ਨਸ਼ਿਆਂ ਵਿਰੁੱਧ ਜਾਗਰੂਕ
ਤਰਨ ਤਾਰਨ, 17 ਸਤੰਬਰ :
ਜ਼ਿਲੇ ਵਿਚ ਚੱਲ “ਓਟ” ਕਲੀਨਿਕਾਂ ਅਤੇ ਨਸ਼ਾ ਛੁਡਾਊ ਸੈਂਟਰਾਂ ਵਿੱਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ 23591 ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੱਸਿਆ ਕਿ ਆਪਣੀ ਸਵੈ ਇੱਛਾ ਨਾਲ ਨਸ਼ਾ ਛੱਡਣ ਵਾਲੇ ਵਿਅਕਤੀਆਂ ਦਾ ਸਰਕਾਰ ਵਲੋਂ ਜ਼ਿਲ੍ਹੇ ਵਿੱਚ ਚੱਲ ਰਹੇ 10 “ਓਟ” ਕਲੀਨਿਕਾਂ ਵਿੱਚ ਮੁਫਤ ਇਲਾਜ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਕਲੀਨਿਕ ਕਮਿਊਨਿਟੀ ਹੈੱਲਥ ਸੈਂਟਰ ਘਰਿਆਲਾ, ਖੇਮਕਰਨ, ਸੁਰ ਸਿੰਘ, ਕੈਰੋਂ, ਕਸੇਲ, ਮੀਆਂਵਿੰਡ, ਸਰਹਾਲੀ ਅਤੇ ਠਰੂ (ਝਬਾਲ), ਤੋਂ ਇਲਾਵਾ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ ਭੱਗੂਪੁਰ (ਪੱਟੀ) ਵਿਖੇ ਚੱਲ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ  “ਆਊਟ ਪੇਸੈਂਟ ਓਪੀਆਡ ਅਸਿਸਟਡ ਟਰੀਟਮੈਂਟ” ਕਲੀਨਿਕਾਂ ਵਿੱਚ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਡਾਕਟਰਾਂ ਵੱਲੋਂ ਆਪਣੀ ਹਾਜ਼ਰੀ ਵਿੱਚ ਰੋਜ਼ਾਨਾ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ।
ਉੁਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੇ ਗਏ “ਡੈਪੋ” ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਜ਼ਿਲੇ ਵਿਚ ਹੁਣ ਤੱਕ ਲੱਗਭੱਗ 30 ਹਜ਼ਾਰ ਡੈਪੋ ਵਲੰਟੀਅਰ ਰਜਿਸਟਰਡ ਕੀਤੇ ਗਏ ਹਨ ਅਤੇ 4336 ਨਸ਼ਾ ਰੋਕੂ ਨਿਰਗਾਨ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਪਿੰਡ ਪੱਧਰ ‘ਤੇ ਜਾ ਕੇ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ “ਬੱਡੀ” ਪ੍ਰੋਗਰਾਮ ਅਧੀਨ ਜ਼ਿਲੇ ਦੇ 597 ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਡੀ ਪ੍ਰੋਗਰਾਮ ਤਹਿਤ 35580 ਬੱਡੀ ਗਰੁੱਪ ਬਣਾਏ ਗਏ ਹਨ, ਜਿੰਨ੍ਹਾਂ ਵਿੱਚ 177899 ਸਕੂਲੀ ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ ਅਤੇ 4448 ਸੀਨੀਅਰ ਬੱਡੀ ਹਨ।