Close

More than 796990 metric tonnes of paddy arrives in the mandis of the district this year – Deputy Commissioner

Publish Date : 07/10/2019
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਹਲਕਾ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਅਤੇ  ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਪੱਟੀ ਤੋਂ ਕਰਵਾਈ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ 
ਰਾਜ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਕੀਤੇ ਗਏ ਲੋੜੀਂਦੇ ਇੰਤਜ਼ਾਮ-ਸ੍ਰ. ਹਰਮਿੰਦਰ ਸਿੰਘ ਗਿੱਲ 
ਜ਼ਿਲੇ ਦੀਆਂ ਮੰਡੀਆਂ ਵਿਚ ਇਸ ਸਾਲ 796990 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ-ਡਿਪਟੀ ਕਮਿਸ਼ਨਰ
ਪੱਟੀ, (ਤਰਨ ਤਾਰਨ), 7 ਅਕਤੂਬਰ : 
ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਸੱਭਰਵਾਲ ਨੇ ਅੱਜ ਦਾਣਾ ਮੰਡੀ ਪੱਟੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ‘ਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਕਾਂਗਰਸੀ ਆਗੂ ਸ੍ਰੀ ਸੁਖਵਿੰਦਰ ਸਿੰਘ ਸਿੱਧੂ, ਆੜਤੀਆਂ ਐਸੋਸ਼ੀਏਸ਼ਨ ਦੇ ਨੁਮਾਇੰਦੇ ਅਤੇ ਕਿਸਾਨ ਹਾਜ਼ਰ ਸਨ।ਇਸ ਮੌਕੇ ਉਹਨਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਣ ਨਹੀਂ ਆਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਖਰੀਦ ਕੀਤੀ ਗਈ ਫਸਲ ਦੀ 48 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਇਆ ਜਾਵੇਗਾ।ਇਸ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਲੋੜੀਂਦੇ ਆਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਿਛਲੇ ਸਾਲ 796990 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਸੀ ਅਤੇ ਇਸ ਸਾਲ ਸੀਜ਼ਨ ਦੌਰਾਨ 796990 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ, ਜਿਸ ਵਾਸਤੇ 52 ਖ਼ਰੀਦ ਕੇਂਦਰ ਬਣਾਏ ਗਏ ਹਨ।ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਗਿੱਲੇ ਝੋਨੇ ਕਟਾਈ ਨਾ ਕਰਵਾਈ ਜਾਵੇ ਅਤੇ ਪੂਰਾ ਪੱਕਾ ਹੋਇਆ ਝੋਨਾ ਮੰਡੀ ਵਿਚ ਲਿਆਂਦਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।ਉਹਨਾਂ ਕਿਹਾ ਕਿ ਸਰਕਾਰੀ ਰੇਟ ਤੋਂ ਘੱਟ ਕਿਸੇ ਵੀ ਆੜ੍ਹਤੀ ਨੂੰ ਝੋਨੇ ਦੀ ਖਰੀਦ ਨਹੀਂ ਕਰਨ ਦਿੱਤੀ ਜਾਵੇਗੀ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਤੋਂ ਕੀਤੀ ਜਾਣ ਵਾਲੀ ਕਟੌਤੀ ਅਤੇ ਲੇਬਰ ਦੇ ਤੈਅ ਕੀਤੇ ਰੇਟਾਂ ਆਦਿ ਦੇ ਫਲੈਸਕ ਬੋਰਡ ਬਣਾ ਕੇ ਲਗਾਏ ਜਾਣ ਤਾਂ ਕਿਸਾਨਾਂ ਨੂੰ ਜਾਣਕਾਰੀ ਮਿਲ ਸਕੇ।
ਉਹਨਾਂ ਦੱਸਿਆ ਕਿ ਸਾਰੇ ਆੜਤੀਆਂ ਦੇ ਲਾਇਸੰਸ ਸਰਕਾਰ ਵੱਲੋਂ ਨਿਰਧਾਰਤ ਸ਼ਰਤਾ ਅਨੁਸਾਰ ਰੀਨਿਊ ਹੋਣਗੇ ਚਾਹੀਦੇ ਹਨ।ਉਹਨਾਂ ਕਿਹਾ ਕਿ ਝੋਨੇ ਦੀ ਹਰ ਢੇਰੀ ਤੇ ਸਲੇਟ ਲੱਗੀ ਹੋਣੀ ਚਾਹੀਦੀ ਹੈ।ਝੋਨੇ ਦੇ ਸੀਜ਼ਨ ਦੌਰਾਨ ਜੇਕਰ ਬਰਸਾਤ ਹੁੰਦੀ ਹੈ ਤਾਂ ਆੜ੍ਹਤੀਆਂ ਕੋਲ ਤਰਪਾਲਾਂ ਹੋਣਾ ਲਾਜ਼ਮੀ ਹੈ ਤਾਂ ਜੋ ਕਿਸੇ ਵੀ ਕਿਸਾਨ ਦੀ ਫਸਲ ਖਰਾਬ ਨਾ ਹੋਵੇ। 
ਉਨਾਂ ਦੱਸਿਆ ਕਿ ਮੰਡੀਆਂ ਵਿਚ ਬਾਰਦਾਨੇ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਬਿਜਲੀ, ਪੀਣ ਵਾਲੇ ਪਾਣੀ, ਸ਼ੈੱਡਾਂ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ।ਇਸ ਮੌਕੇ ਉਨਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ ਨਾਲੋ-ਨਾਲ ਕਰਨ ਨੂੰ ਯਕੀਨੀ ਬਣਾਉਣ।ਉਨਾਂ ਕਿਹਾ ਕਿ ਖਰੀਦ ਸਬੰਧੀ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ਅਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਝੋਨਾ ਖਰੀਦ ਕੀਤਾ ਜਾਵੇਗਾ। 
—————