More than 96,000 people in the district were screened for the Covid-19 epidemic- Deputy Commissioner So far 92886 people have reported negative
Publish Date : 02/12/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 96 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਹੁਣ ਤੱਕ 92886 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 766 ਸੈਂਪਲ
ਤਰਨ ਤਾਰਨ, 01 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 96006 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 92886 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 731 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2058 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1946 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 558 ਸੈਂਪਲਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 556 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 32 ਰੈਪਿਡ ਐਂਟੀਜਨ ਟੈਸਟ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 03 ਟੈਸਟਾਂ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 766 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਕੁੁੱਲ 15 ਐਕਟਿਵ ਕੇਸ ਰਹਿ ਗਏ ਹਨ, ਜਿੰਨਾਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ।