More than 97,000 people in the district were screened for the Covid-19 epidemic So far 93,650 people have reported negative
Publish Date : 03/12/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 97 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਹੁਣ ਤੱਕ 93650 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1104 ਸੈਂਪਲ
ਤਰਨ ਤਾਰਨ, 02 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 97110 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 93650 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1068 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2060 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1948 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 731 ਸੈਂਪਲਾਂ ਵਿੱਚੋਂ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 728 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 29 ਰੈਪਿਡ ਐਂਟੀਜਨ ਟੈਸਟ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 07 ਟੈਸਟਾਂ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1104 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਕੁੁੱਲ 14 ਐਕਟਿਵ ਕੇਸ ਰਹਿ ਗਏ ਹਨ, ਜਿੰਨਾਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ।
—————–