Movement in the entire district regarding new admissions in government schools
Publish Date : 13/03/2023
ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲਿਆਂ ਸਬੰਧੀ ਪੂਰੇ ਜ਼ਿਲ੍ਹੇ ਵਿੱਚ ਲਹਿਰ
ਤਰਨ ਤਾਰਨ, 09 ਮਾਰਚ :
ਜ਼ਿਲ੍ਹੇ ਭਰ ਵਿੱਚ ਅਧਿਆਪਕ ਸਹਿਬਾਨ ਨੂੰ ਉਤਸ਼ਾਹ ਦੇਣ, ਬੱਚਿਆਂ ਦੇ ਮਾਤਾ ਪਿਤਾ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਵੱਲੋਂ ਉਤਸ਼ਾਹ ਦੀ ਅਲਖ ਜਗਾਉਂਦਿਆਂ ਅੱਜ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਦਾਖਲਾ ਰੈਲੀਆਂ ਦੀ ਅਗਵਾਈ ਕੀਤੀ ਅਤੇ ਅਧਿਆਪਕ ਸਹਿਬਾਨ ਅਤੇ ਆਮ ਲੋਕਾਂ ਨੂੰ ਦਾਖਲੇ ਲਈ ਪ੍ਰੇਰਿਤ ਕੀਤਾ। ਉਹਨਾਂ ਵੱਲੋਂ ਸ਼ੇਰੋਂ, ਢੋਟੀਆਂ, ਕੋਟ ਮੁਹੰਮਦ ਖਾਂ, ਫ਼ੈਲੋਕੇ, ਨੌਸ਼ਹਿਰਾ ਪੰਨੂਆਂ ਲੜਕੇ, ਕੈਰੋਂ ਲੜਕੀਆਂ ਅਤੇ ਲਹੁਕਾ ਅਤੇ ਬਲਾਕ ਨੂਰਦੀ ਦੇ ਵੱਖ ਵੱਖ ਸਕੂਲ ਵਿਜ਼ਿਟ ਕੀਤੇ ਗਏ । ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਨੇ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਜ਼ਿਲ੍ਹੇ ਭਰ ਦੇ ਅਧਿਆਪਕ ਸਹਿਬਾਨ ਪੂਰੀ ਤਨਦੇਹੀ ਨਾਲ ਮਿਹਨਤ ਕਰ ਰਹੇ ਹਨ ਅਤੇ ਦਾਖਲਾ ਵਧਾਉਣ ਲਈ ਜੀ ਤੋੜ ਮਿਹਨਤ ਕਰ ਰਹੇ ਹਨ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਨੇ ਕਿਹਾ ਕਿ ਇਸ ਸਮੇਂ ਸਰਕਾਰ ਸਕੂਲਾਂ ਵਿੱਚ ਹਰੇਕ ਸਹੂਲਤ ਪ੍ਰਦਾਨ ਕਰ ਰਹੀ ਹੈ। ਸਕੂਲਾਂ ਵਿੱਚ ਆਧੁਨਿਕ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ । ਉਹਨਾਂ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ।