Close

MP Jasbir Singh Gill (Dimpa), MLA Harminder Singh Gill and Deputy Commissioner inaugurated the renovation work of Dana Mandi Patti.

Publish Date : 06/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਦਿੱਤੀ ਅਜ਼ਾਦੀ- ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ)
ਹਲਕੇ ਦੇ ਸਮੁੱਚੇ ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ-ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ
ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ), ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਪੱਟੀ ਦੇ ਨਵੀਨੀਕਰਨ ਦੇ ਕੰਮਾਂ ਦਾ ਕੀਤਾ ਉਦਘਾਟਨ
ਪੱਟੀ, (ਤਰਨ ਤਾਰਨ) 05 ਅਕਤੂਬਰ :
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ), ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਲੱਗਭੱਗ 7 ਕਰੋੜ ਰੁਪਏ ਦੀ ਲਾਗਤ ਨਾਲ ਦਾਣਾ ਮੰਡੀ ਪੱਟੀ ਦੇ ਨਵੀਨੀਕਰਨ ਦੇ ਕਰਵਾਏ ਗਏ ਕੰਮਾਂ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਅਜ਼ਾਦੀ ਦੇ ਦਿੱਤੀ ਹੈ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨ ਕਿਤੇ ਵੀ ਆਪਣੀ ਫਸਲ ਵੇਚ ਸਕਦੇ ਹਨ। ਉਨਾਂ ਨੇ ਸਪੱਸਟ ਕੀਤਾ ਕਿ ਕਿਸਾਨ ਨੂੰ ਇਹ ਅਜ਼ਾਦੀ ਤਾਂ ਪਹਿਲਾਂ ਵੀ ਸੀ ਅਤੇ ਕਿਸਾਨ ਨੂੰ ਦੇਸ਼ ਵਿਚ ਕਿਤੇ ਵੀ ਜਾ ਕੇ ਫਸਲ ਵੇਚਣ ‘ਤੇ ਕੋਈ ਰੋਕ ਨਹੀਂ ਸੀ।ਉਹਨਾਂ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਤੇ ਧਨਾਢ ਵਪਾਰੀਆਂ ਨੂੰ ਅਜ਼ਾਦੀ ਦਿੱਤੀ ਹੈ ਕਿ ਉਹ ਹੁਣ ਬਿਨਾਂ ਸਰਕਾਰੀ ਨਿਯੰਤਰਣ ਦੇ ਦੇਸ਼ ਦੇ ਗਰੀਬ ਕਿਸਾਨ ਨੂੰ ਲੁੱਟ ਸਕਣ।
ਸ੍ਰੀ ਡਿੰਪਾ ਨੇ ਕਿਹਾ ਕਿ ਇਸ ਮੁੱਦੇ ਤੇ ਅਸਤੀਫੇ ਦਾ ਡਰਾਮਾ ਕਰਨ ਵਾਲਾ ਅਕਾਲੀ ਦਲ ਅਸਲ ਵਿਚ ਦੋਹਰੀ ਖੇਡ ਖੇਡ ਰਿਹਾ ਹੈ ਪਰ ਉਸਦਾ ਦੋਹਰਾ ਕਿਰਦਾਰ ਹੁਣ ਨੰਗਾ ਹੋ ਚੁੱਕਾ ਹੈ। ਉਨਾਂ ਨੇ ਕਿਹਾ ਕਿ ਜੇ ਅਕਾਲੀ ਦਲ ਦਾ ਮੋਦੀ ਸਰਕਾਰ ਦੀਆਂ ਨੀਤੀਆਂ ਨਾਲ ਵਿਰੋਧ ਹੈ ਤਾਂ ਫਿਰ ਕੇਂਦਰ ਸਰਕਾਰ ਨੂੰ ਸਮੱਰਥਨ ਜਾਰੀ ਰੱਖਣ ਦਾ ਕੀ ਅਰਥ।
ਉਹਨਾਂ ਕਿਹਾ ਕਿ ਉਨਾਂ ਨੇ ਕਿਹਾ ਕਿ ਸਾਰਾ ਪੰਜਾਬ ਇੰਨਾਂ ਕਾਨੂੰਨਾਂ ਦੇ ਖਿਲਾਫ ਹੈ ਅਤੇ ਸੂਬੇ ਦੀ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਹ ਚਾਹੇ ਐੱਸ. ਵਾਈ ਐੱਲ. ਨਹਿਰ ਦਾ ਮੁੱਦਾ ਹੋਵੇ ਜਾਂ ਕਰੋਨਾ ਕਾਲ ਵਿਚ ਮੰਡੀਆਂ ਦੀ ਗਿਣਤੀ ਦੁੱਗਣੀ ਕਰਕੇ ਕਣਕ ਦੀ ਖਰੀਦ ਦਾ ਕੰਮ ਹੋਵੇ।    
ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਦਾਣਾ ਮੰਡੀ ਪੱਟੀ ਦੇ ਨਵੀਨੀਕਰਨ ਕੰਮ ਦਾ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਕਿਸਾਨਾਂ ਦੀ ਬੜੀ ਵੱਡੀ ਮੰਗ ਪੂਰੀ ਹੋਈ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਹੋ ਰਹੇ ਹਨ।
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੋਰਚੇ ‘ਤੇ ਰਾਜ ਦੇ ਕਿਸਾਨਾਂ ਨਾਲ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦਾ ਝੋਨਾ ਤੇ ਕਣਕ ਪਹਿਲਾਂ ਦੀ ਤਰ੍ਹਾਂ ਹੀ ਖਰੀਦ ਕੀਤੀ ਜਾਵੇਗੀ।ਉਹਨਾਂ ਕਾਂਗਰਸ ਪਾਰਟੀ ਹਮੇਸ਼ਾਂ ਦੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਅਤੇ ਇਸ ਕਿਸਾਨ ਮਾਰੂ ਬਿੱਲ ਦੇ ਵਾਪਿਸ ਹੋਣ ਤੱਕ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਕੀਤਾ ਜਾਵੇਗਾ।
ਉਹਨਾਂ ਕਿਹਾ ਹਲਕੇ ਦੇ ਸਮੁੱਚੇ ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਗਲੀਆਂ ਪੱਕੀਆਂ ਕਰਨ ਲਈ ਇੰਟਰਲਾੱਕਿੰਗ ਟਾਇਲਾਂ ਲਗਾਈਆਂ ਜਾਣਗੀਆਂ ਅਤੇ ਬਹਿਕਾਂ ਨੂੰ ਜਾਂਦੇ ਰਸਤਿਆਂ ਨੂੰ ਵੀ ਪੱਕਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਮਾਰਕੀਟ ਕਮੇਟੀ ਪੱਟੀ ਦੇ ਵਿਕਾਸ ਲਈ ਵੱਖ-ਵੱਖ ਮੰਡੀਆਂ ਦੇ ਕੰਮ ਕਰਵਾਏ ਗਏ ਹਨ।
—————–