Close

MP Jasbir Singh Gill (Dimpa) visits Civil Hospital to review treatment of persons affected by poisoning wine

Publish Date : 03/08/2020
MP
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਦਾ ਕੀਤਾ ਦੌਰਾ
ਪ੍ਰਭਾਵਿਤ ਵਿਅਕਤੀਆਂ ਨੂੰ ਮੁਹੱਈਆਂ ਕਰਵਾਈਆਂ ਜਾਣਗੀਆਂ ਸਰਵੋਤਮ ਡਾਕਟਰੀ ਸਹੂਲਤਾਂ
ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਕਰਨਗੇ ਨਿੱਜ਼ੀ ਤੌਰ ‘ਤੇ ਪੈਰਵਾਈ 
ਤਰਨ ਤਾਰਨ, 02 ਅਗਸਤ :
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਅੱਜ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਵੀ ਉਹਨਾਂ ਦੇ ਨਾਲ ਸਨ।
ਇਸ ਮੌਕੇ ਦਾਖਲ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੀੜ੍ਹਤ ਵਿਅਕਤੀਆਂ ਦੇ ਮੁਫ਼ਤ ਇਲਾਜ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਸਰਵੋਤਮ ਡਾਕਟਰੀ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਤਾਂ ਜੋ ਉਹ ਜਲਦੀ-ਜਲਦੀ ਤੰਦਰੁਸਤ ਹੋ ਸਕਣ।ਇਸ ਮੌਕੇ ਉਹਨਾਂ ਇਸ ਅਣਹੋਣੀ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਅਫਸੋਸ ਵੀ ਪ੍ਰਗਟ ਕੀਤਾ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ ।
ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਵਿਰੁੱਧ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਉਹ ਇਸ ਮਾਮਲੇ ਦੀ ਨਿੱਜੀ ਤੌਰ ‘ਤੇ ਪੈਰਵਾਈ ਕਰਨਗੇ ਤਾਂ ਜੋ ਇਸ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾ ਸਕੇ।ਉਹਨਾਂ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜੜ੍ਹ ਤੱਕ ਪਹੁੰਚਣ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ।
ਉਹਨਾਂ ਕਿਹਾ ਉਹ ਕੇਂਦਰ ਸਰਕਾਰ ਕੋਲ ਮੰਗ ਰੱਖਣਗੇ ਕਿ ਨਜ਼ਾਇਜ਼ ਸ਼ਰਾਬ ਨੂੰ ਬਣਾਉਣ ਅਤੇ ਵਿਕਰੀ ਨੂੰ ਐੱਨ. ਡੀ. ਪੀ. ਐੱਸ. ਐਕਟ ਤਹਿਤ ਲਿਆਂਦਾ ਜਾਵੇ ਤਾਂ ਜੋ ਦੋਸ਼ੀਆਂ ਲਈ ਵੱਧ ਤੋਂ ਵੱਧ ਸਜ਼ਾ ਦੀ ਵਿਵਸਥਾ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਉਹ ਆਪਣੀ ਮੰਗ ਨੂੰ ਸੰਸਦ ਵਿੱਚ ਵੀ ਉਠਾਉਣਗੇ ਅਤੇ ਲੋੜ ਪੈਣ ‘ਤੇ ਨਿੱਜੀ ਵੀ ਪੇਸ਼ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਤੋਂ ਪੀੜ੍ਹਤ 8 ਵਿਅਕਤੀਆਂ ਦਾ ਇਲਾਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਚੱਲ ਰਿਹਾ ਹੈ। ਇਸ ਤੋਂ ਇਲਾਵਾ 3 ਵਿਅਕਤੀਆਂ ਗੁਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਜੇਰੇ ਇਲਾਜ ਹਨ ਅਤੇ ਇੱਕ ਵਿਅਕਤੀ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ।ਉਹਨਾਂ ਕਿਹਾ ਪੀੜ੍ਹਤ ਵਿਅਕਤੀਆਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਇਸ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦਾ ਪੋਸਟ ਮਾਰਟਮ ਕਰਨ ਉਪਰੰਤ ਡੈੱਡਬਾਡੀਜ਼ ਨੂੰ ਸਰਕਾਰੀ ਐਂਬੂਲੈਂਸ ਰਾਹੀ ਉਹਨਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਵਿਅਕਤੀਆਂ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।
————-