Close

Mr. Kulwant Singh, District Election Officer apprised the students about the importance of voting during the special camp

Publish Date : 10/11/2021
DC

ਜਿ਼ਲ੍ਹਾ ਚੋਣ ਅਫ਼ਸਰ ਸ੍ਰੀ ਕੁਲਵੰਤ ਸਿੰਘ ਨੇ ਸਪੈਸ਼ਲ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਕਰਵਾਇਆ ਜਾਣੂ
ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਵੋਟ ਬਣਨ ਤੋਂ ਵਾਂਝੇ ਰਹਿ ਗਏ ਵਿਅਕਤੀਆਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੀ ਕੀਤੀ ਅਪੀਲ
ਤਰਨ ਤਾਰਨ, 09 ਨਵੰਬਰ :
ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਪੰਜਾਬ ਕਾਲਜ ਆਫ਼ ਲਾਅ, ਉਸਮਾ, ਤਰਨ ਤਾਰਨ ਵਿਖੇ ਇੱਕ ਸਪੈਸ਼ਲ ਕੈਂਪ ਲਗਾਇਆ ਗਿਆ, ਜਿਸ ਵਿੱਚ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਜਿਹਨਾਂ ਦੀ ਉਮਰ ਯੋਗਤਾ ਮਿਤੀ 01 ਜਨਵਰੀ, 2022 ਦੇ ਅਧਾਰ ਤੇ 18 ਸਾਲ ਜਾਂ ਵੱਧ ਬਣਦੀ ਸੀ।ਪਰ ਉਹਨਾਂ ਵੱਲੋ ਹਾਲੇ ਤੱਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਕੋਈ ਕਾਰਵਾਈ ਨਹੀ ਕੀਤੀ ਗਈ ਸੀ ਤੋਂ ਫਾਰਮ ਨੰਬਰ 6 ਪੁਰ ਕਰਵਾਏ ਗਏ ਅਤੇ ਉਹਨਾਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਵੱਲੋਂ ਚੋਣ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਹਾਜ਼ਰ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਵੋਟ ਬਣਨ ਤੋਂ ਵਾਂਝੇ ਰਹਿ ਗਏ ਵਿਅਕਤੀਆਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾ ਸਕਣ ।
ਜਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵਲੋ ਜਾਰੀ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 01 ਜਨਵਰੀ, 2022 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ।ਭਾਰਤ ਚੋਣ ਕਮਿਸ਼ਨ ਵੱਲੋ ਜਾਰੀ ਪੋ੍ਰਗਰਾਮ ਅਨੁਸਾਰ ਮਿਤੀ 6 ਨਵੰਬਰ 2021 ਅਤੇ ਮਿਤੀ 7 ਨਵੰਬਰ 2021 ਨੂੰ ਅਤੇ ਮਿਤੀ 20 ਨਵੰਬਰ 2021 (ਸਨੀਵਾਰ) ਮਿਤੀ 21 ਨਵੰਬਰ 2021(ਐਤਵਾਰ) ਨੂੰ ਸਪੈਸ਼ਲ ਕੰਪੇਨ ਡੇ ਵਜੋ ਮਨਾਇਆ ਜਾ ਰਿਹਾ ਹੈ।ਇਹਨਾਂ ਮਿਤੀਆਂ ਨੂੰ ਸਮੂਹ ਬੀ. ਐੱਲ. ਓਜ਼. ਵੱਲੋ ਸੁਪਰਵਾਈਜਰ ਅਫ਼ਸਰਾਂ ਦੀ ਨਿਗਰਾਨੀ ਹੇਠ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਆਮ ਜਨਤਾ ਪਾਸੋ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਯੋਗਤਾ ਮਿਤੀ 01 ਜਨਵਰੀ, 2022 ਦੇ ਅਧਾਰ ‘ਤੇ ਕਿਸੇ ਨੌਜਵਾਨ ਵਿਅਕਤੀ ਦੀ ਉਮਰ 18 ਸਾਲ ਜਾਂ ਵੱਧ ਹੋਵੇ, ਉਹ ਆਪਣਾ ਨਾਮ ਫੋਟੋ ਵੋਟਰ ਸੂਚੀ ਵਿੱਚ ਦਰਜ ਕਰਨ ਲਈ ਫਾਰਮ ਨੰਬਰ 6 ਪੁਰ ਕਰਕੇ ਸਬੰਧਤ ਬੀ. ਐੱਲ. ਓ. ਨੂੰ ਦੇ ਸਕਦਾ ਹੈ ਅਤੇ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋ ਵੋਟਰਾਂ ਦੀ ਸਹੂਲਤ ਲਈ ਸ਼ੂਰੂ ਕੀਤਾ ਗਿਆ ਐੱਨ. ਵੀ. ਐੱਸ. ਪੀ.  ਪੋਰਟਲ ਅਤੇ ਵੋਟਰ ਹੈੱਲਪਲਾਈਨ ਐਪ ‘ਤੇ ਵੋਟ ਅਪਲਾਈ ਕੀਤੀ ਜਾ ਸਕਦੀ ਹੈ।