Close

Mrs. Palwinder Kaur, an independent candidate from Ward No. 03 of Municipal Council Tarn Taran, was the winner

Publish Date : 06/03/2025
dc

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 03 ਤੋਂ ਆਜ਼ਾਦ ਉਮੀਦਵਾਰ ਸ਼੍ਰੀਮਤੀ ਪਲਵਿੰਦਰ ਕੌਰ ਜੇਤੂ ਰਹੀ
ਰੀਪੋਲ ਦੌਰਾਨ ਕੁੱਲ 52.47 ਫ਼ੀਸਦੀ ਵੋਟਾਂ ਹੋਈਆਂ ਪੋਲ
ਤਰਨ ਤਾਰਨ, 04 ਮਾਰਚ :
ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 03 (ਬੂਥ ਨੰਬਰ 5, 6 ਅਤੇ 7) ਦੀ ਰੀਪੋਲ ਅੱਜ ਪੂਰੇ ਅਮਨ-ਅਮਾਨ ਨਾਲ ਮੁਕੰਮਲ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਵੋਟਾਂ ਪਾਉਣ ਦੇ ਸਮੇਂ ਦੌਰਾਨ ਕੁੱਲ 52.47 ਫ਼ੀਸਦੀ ਵੋਟਾਂ ਪੋਲ ਹੋਈਆਂ।ਇਸ ਚੋਣ ਦੌਰਾਨ ਵਾਰਡ ਨੰੰਬਰ 03 ਤੋਂ ਆਜ਼ਾਦ ਉਮੀਦਵਾਰ ਸ਼੍ਰੀਮਤੀ ਪਲਵਿੰਦਰ ਕੌਰ ਜੇਤੂ ਰਹੀ।
ਜ਼ਿਲ੍ਹਾ ਚੋਣ ਅਫਸਰ ਨੇ ਵੋਟਾਂ ਪਾਉਣ ਦਾ ਕੰਮ ਅਮਨ-ਸ਼ਾਂਤੀ ਨਾਲ ਮੁਕੰਮਲ ਹੋਣ `ਤੇ ਵਾਰਡ ਨੰਬਰ 03 ਦੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ।ਇਸਦੇ ਨਾਲ ਹੀ ਉਨ੍ਹਾਂ ਨੇ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦਾ ਵੀ ਧੰਨਵਾਦ ਕੀਤਾ।