Close

National Achievements to be conducted by the Central Government on 12 November 2021

Publish Date : 12/10/2021
DEO

ਕੇਂਦਰ ਸਰਕਾਰ ਵੱਲੋਂ 12 ਨਵੰਬਰ 2021 ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ
ਤਰਨਤਾਰਨ 8 ਅਕਤੂਬਰ:—- ਦੇਸ਼ ਭਰ ਦੇ ਸਕੂਲਾਂ ਦੀ ਵਿੱਦਿਅਕ ਗੁਣਵੱਤਾ ਤੇ ਗਤੀਵਿਧੀਆਂ ਦੇ ਮੁਲਾਂਕਣ ਲਈ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ (ਨੈਸ) ਲਈ ਜਿਲ੍ਹਾ ਤਰਨਤਾਰਨ ਦੇ ਸਿੱਖਿਆ ਅਧਿਕਾਰੀ, ਸਕੂਲ ਮੁਖੀ ਅਤੇ ਅਧਿਆਪਕ ਸਾਹਿਬਾਨ ਤਿਆਰ ਬਰ ਤਿਆਰ ਹਨ ਅਤੇ ਨੈਸ ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ‘ਚ ਮੁਹੱਈਆ ਕਰਵਾਈਆਂ ਗਈਆਂ ਡਿਜ਼ੀਟਲ ਸਹੂਲਤਾਂ ਬਹੁਤ ਕਾਰਗਾਰ ਸਿੱਧ ਹੋ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਰਾਜੇਸ ਕੁਮਾਰ ਸਰਮਾ ਜਿਲ੍ਹਾ ਸਿੱਖਿਆ ਅਫਸਰ (ਐ ਸਿੱ) ਤਰਨਤਾਰਨ ਅਤੇ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਤਰਨ ਤਾਰਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਸਰਪ੍ਰਸਤੀ, ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਅਗਵਾਈ ਤੇ ਦੇਖ-ਰੇਖ ‘ਚ ਰਾਜ ਦੇ ਸਰਕਾਰੀ ਸਕੂਲਾਂ ‘ਚ ਇਨਕਲਾਬੀ ਵਿਕਾਸ ਹੋਇਆ ਹੈ। ਰਾਜ ਦੇ ਸਕੂਲਾਂ ‘ਚ ਚਲਾਈ ਗਈ ਸਮਾਰਟ ਸਕੂਲ ਮੁਹਿੰਮ ਤਹਿਤ ਡਿਜ਼ੀਟਲ ਸਾਧਨਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ। ਜਿਸ ਲਈ ਰਾਜ ਦੇ ਹਰੇਕ ਸਕੂਲ ਨੂੰ ਪ੍ਰੋਜੈਕਟਰ ਮੁਹਈਆ ਕਰਵਾਏ ਗਏ ਹਨ। ਜਿੰਨ੍ਹਾਂ ਨਾਲ ਵਿਦਿਆਰਥੀਆਂ ਨੂੰ ਹਰੇਕ ਵਿਸ਼ਾ ਅਸਾਨੀ ਨਾਲ ਸਮਝ ਆ ਰਿਹਾ ਹੈ ਤੇ ਵਿੱਦਿਆ ਦੀ ਗੁਣਵੱਤਾ ‘ਚ ਬਹੁਤ ਵਾਧਾ ਹੋਇਆ। ਉਨ੍ਹਾਂ ਕਿਹਾ ਕਿ 12 ਨਵੰਬਰ ਨੂੰ ਹੋਣ ਵਾਲੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਲਾਨਾ, ਪ੍ਰਤੀਯੋਗੀ ਤੇ ਹੋਰਨਾਂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ ਤੇ ਕੌਮੀ ਪੱਧਰ ਦੇ ਵਜ਼ੀਫੇ ਵੀ ਪ੍ਰਾਪਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਕਤ ਉਪਰਾਲਿਆਂ ਸਦਕਾ ਹੀ ਰਾਜ ਦੇ ਸਰਕਾਰੀ ਸਕੂਲਾਂ ‘ਚ ਮਾਪਿਆਂ ਦਾ ਵਿਸ਼ਵਾਸ਼ ਵਧਿਆ ਹੈ ਤੇ ਹਰ ਸਾਲ ਲੱਖਾਂ ਦੀ ਗਿਣਤੀ ‘ਚ ਵਿਦਿਆਰਥੀਆਂ ਦਾ ਦਾਖਲਾ ਵਧ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਪੀ.ਜੀ.ਆਈ. ਵਾਂਗ ਨੈਸ ‘ਚ ਵੀ ਪੰਜਾਬ ਦੇਸ਼ ਭਰ ‘ਚੋਂ ਅੱਵਲ ਰਹੇਗਾ।
ਪਰਮਜੀਤ ਸਿੰਘ,ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤਰਨਤਾਰਨ ਅਤੇ ਗੁਰਬਚਨ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੁਆਰਾ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਡਿਜ਼ੀਟਲ ਸਹੂਲਤਾਂ ਜਿੰਨ੍ਹਾਂ ‘ਚ ਪ੍ਰੋਜੈਕਟਰ, ਐਜੂਕੇਅਰ ਐਪ ਤੇ ਆਨਲਾਈਨ ਸ਼ਾਮਲ ਹਨ, ਦਾ ਭਰਪੂਰ ਫਾਇਦਾ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਐਜੁਕੇਅਰ ਐਪ ਜਿਸ ਨੂੰ ਕਿ ਸਿੱਖਿਆ ਵਿਭਾਗ ਦਾ ਆਨਲਾਈਨ ਬਸਤਾ ਵੀ ਕਿਹਾ ਜਾਂਦਾ ਹੈ, ਨੇ ਵਿਦਿਅਕ ਗਤੀਵਿਧੀਆਂ ਨੂੰ ਸਰਲਤਾ ਪ੍ਰਦਾਨ ਕੀਤੀ ਹੈ ਤੇ ਵਿਦਿਆਰਥੀ ਹਰ ਸਵਾਲ ਦਾ ਜੁਆਬ ਅਸਾਨੀ ਨਾਲ ਲੱਭ ਲੈਂਦੇ ਹਨ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਨੈਸਨਲ ਅਚੀਵਮੈਂਟ ਸਰਵੇ ਨੂੰ ਲੈਕੇ ਜਿਲ੍ਹਾ ਤਰਨਤਾਰਨ ਦਾ ਹਰ ਅਧਿਕਾਰੀ, ਅਧਿਆਪਕ ਅਤੇ ਇੱਥੋਂ ਤੱਕ ਕਿ ਵਿਦਿਆਰਥੀਆਂ ਵਿੱਚ ਬਿਹਤਰੀਨ ਕਾਰਗੁਜਾਰੀ ਵਿਖਾਉਣ ਲਈ ਬਹੁਤ ਉਤਸਾਹ ਹੈ। ਜਿੱਥੇ ਡੀਈਓ ਸਾਹਿਬਾਨ ਵੱਲੋਂ ਸਟੇਟ ਪੱਧਰ ਤੇ ਨੈਸ ਸਬੰਧੀ ਸੈਮੀਨਾਰ ਲਗਾਏ ਗਏ ਹਨ ਉੱਥੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਅਤੇ ਤੀਸਰੀ ਪੰਜਵੀਂ ਅੱਠਵੀਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਪੜਾਉਣ ਵਾਲੇ ਅਧਿਆਪਕ ਸਾਹਿਬਾਨ ਦੇ ਵੀ ਨੈਸ ਸਬੰਧੀ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਸੂਬਾ ਪੰਜਾਬ ਦੇਸ ਵਿੱਚ ਮੋਹਰੀ ਸਥਾਨ ਹਾਸਲ ਕਰ ਸਕੇ। ਉਨ੍ਹਾਂ ਦੱਸਿਆ ਕਿ ਨੈਸ ਦੀ ਤਿਆਰੀ ਲਈ ਸਰਕਾਰੀ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਡਿਜ਼ੀਟਲ ਸਾਧਨਾਂ ਦਾ ਪੂਰਾ ਲਾਹਾ ਲਿਆ ਜਾ ਰਿਹਾ ਹੈ।