Close

National Green Tribunal imposes complete ban on burning of wheat stubble – Deputy Commissioner

Publish Date : 05/05/2021
DC Sir

ਨੈਸ਼ਨਲ ਗਰੀਨ ਟਿ੍ਰਬੂਨਿਲ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਲਗਾਈ ਗਈ ਪੂਰਨ ਪਾਬੰਦੀ-ਡਿਪਟੀ ਕਮਿਸ਼ਨਰ
ਕਣਕ ਦਾ ਨਾੜ ਅੱਗ ਲਗਾਉਣ ‘ਤੇ ਕੀਤਾ ਜਾਵੇਗਾ ਢੁਕਵਾਂ ਜੁਰਮਾਨਾ
ਤਰਨ ਤਾਰਨ, 04 ਮਈ :
ਜ਼ਿਲੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਜ਼ਿਲੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ. ਨਿੰਬਾਲੇ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਗਰੀਨ ਟਿ੍ਰਬੂਨਿਲ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਮੌਕੇ ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਨੈਸ਼ਨਲ ਗਰੀਨ ਟਿ੍ਰਬਿਊਨਲ ਰਾਹੀਂ ਜਾਰੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਜਿਲੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋ ਰੋਕਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਜ਼ਿਲੇ ਦੇ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪੇ੍ਰਰਿਤ ਕਰਨਗੀਆਂ ।
ਇਸ ਮੌਕੇ ਉਹਨਾਂ ਦੱਸਿਆ ਕਿ ਜੋ ਕਿਸਾਨ ਕਣਕ ਦਾ ਨਾੜ ਅੱਗ ਲਗਾ ਕੇ ਸਾੜ ਰਹੇ ਹਨ, ਉਹਨਾਂ ਵਿਰੁੱਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖਤ ਕਾਰਵਾਈ ਕਰਕੇ ਢੁਕਵਾਂ ਜੁਰਮਾਨਾ ਵੀ ਕੀਤਾ ਜਾਵੇਗਾ। ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜਿਉਂ ਹੀ ਰਿਮੋਟ ਸੈਂਸਿੰਗ ਤੋਂ ਤੁਹਾਨੂੰ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਜਾ ਕੇ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉੁਹਨਾਂ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।