National Legal Service Day was celebrated by District Legal Services Authority, Tarn Taran.
Publish Date : 17/11/2023
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਨੈਸ਼ਨਲ ਲੀਗਲ ਸਰਵਿਸ ਦਿਵਸ ਮਨਾਇਆ ਗਿਆ।
ਤਰਨ ਤਾਰਨ, 09 ਨਵੰਬਰ :
ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਬਣੇ ਲੀਗਲ ਲੀਟਰੇਸੀ ਕਲੱਬ ਵਿਖੇ ਨੈਸ਼ਨਲ ਲੀਗਲ
ਸਰਵਿਸ ਦਿਵਸ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਰੌਡ ਮਾਰਚ ਕੱਢਿਆ, ਪੋਸਟਰ ਮੈਕਿੰਗ ਕੀਤੀ, ਭਾਸ਼ਣ ਮੁਕਾਬਲੇ ਕਰਵਾਏ, ਲੇਖ ਮੁਕਾਬਲੇ ਹੋਏ ਅਤੇ ਅਧਿਆਪਕਾਂ ਦੁਆਰਾ ਨੈਸ਼ਨਲ ਲੀਗਲ ਸਰਵਿਸ ਦਿਵਸ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਸਬ ਜੇਲ ਪੱਟੀ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਕੈਦੀਆਂ ਤੇ ਹਵਾਲਾਤੀਆਂ ਦਾ ਮੈਡੀਕਲ ਨਿਰੀਖਣ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾਂ ਸ਼੍ਰੀ ਸੰਦੀਪ ਖੰਨਾ, ਚੀਫ਼ ਲੀਗਲ ਏਡ ਡੀਫੈਂਸ ਕੌਸਲ ਸਿਸਟਮ, ਤਰਨ ਤਾਰਨ, ਸ਼੍ਰੀ ਗੁਰਕੀਰਤ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ ਸਿਸਟਮ, ਤਰਨ ਤਾਰਨ, ਸ਼੍ਰੀ ਰਨਕਰਨਬੀਰ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ ਸਿਸਟਮ, ਤਰਨ ਤਾਰਨ, ਮਿਸ. ਰਮਨ ਦੁਆ, ਪ੍ਰਿੰਸੀਪਲ, ਮਾਝਾ ਪਬਲਿਕ ਸਕੂਲ ਤਰਨ ਤਾਰਨ, ਸਕੂਲ ਸਟਾਫ ਅਤੇ ਬੱਚੇ ਹਾਜ਼ਰ ਰਹੇ। ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਦਿਵਸ ਦੀ ਸ਼ੁਰੂਆਤ 09 ਨਵੰਬਰ 1987 ਦੀ ਯਾਦ ਵਿੱਚ 09 ਨਵੰਬਰ 1995 ਨੂੰ ਪੰਜਾਬ ਰਾਜ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੀ ਸ਼ੁਰੂਆਤ ਕੀਤੀ ਗਈ। ਮਾਨਯੋਗ ਜੱਜ ਸਾਹਿਬ ਜੀ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਐਸ.ਏ.ਐਸ. ਨਗਰ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਲੀ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀ ਹੈ। ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦੇ ਮੈਂਬਰ, ਬੇਗਾਰ ਦੇ ਮਾਰੇ, ਇਸਤਰੀ/ਬੱਚਾ, ਜੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ, ਹਰ ਉਹ ਵਿਅਕਤੀ ਜਿਸ ਦੀ ਸਲਾਨਾ ਆਮਦਨ 03 ਲੱਖ ਰੁਪਏ ਤੋਂ ਵੱਧ ਨਾ ਹੋਵੇ, ਵੱਡੀ ਮੁਸੀਬਤ/ਕੁਦਰਤੀ ਆਫ਼ਤਾਂ ਦੇ ਮਾਰੇ, ਉਦਯੋਗਿਕ ਕਾਮੇ, ਮਾਨਸਿਕ ਰੋਗੀ/ਅਪੰਗ ਮੁਫਤ ਕਾਨੂੰਨੀ ਸਹਾਇਤਾਂ ਦੇ ਹੱਕਦਾਰ ਸਨ।
ਸ਼੍ਰੀ ਸੰਦੀਪ ਖੰਨਾਂ, ਚੀਫ਼ ਲੀਗਲ ਏਡ ਡੀਫੈਂਸ ਕੌਸਲ ਸਿਸਟਮ, ਤਰਨ ਤਾਰਨ ਜੀ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਬਹੁਤ ਆਸਾਨ ਤਰੀਕਾ ਹੈ ਜਿਵੇ ਕਾਨੂੰਨੀ ਸਹਾਇਤਾ ਲੈਣ ਲਈ ਦਰਖਾਸਤ ਨਿਰਧਾਰਿਤ ਪ੍ਰੋਫਾਰਮੇ ਵਿੱਚ ਭਰ ਕੇ ਰਾਜ ਪੱਧਰ ਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦਿੱਤੀ ਜਾ ਸਕਦੀ ਹੈ, ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦਿੱਤੀ ਜਾ ਸਕਦੀ ਹੈ ਅਤੇ ਉਪ-ਮੰਡਲ ਪੱਧਰ ਤੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਦੇ ਦਫਤਰ ਵਿਖੇ ਦਿੱਤੀ ਜਾ ਸਕਦੀ ਹੈ।
ਇਸ ਤੋਂ ਇਲਾਵਾਂ ਸ਼੍ਰੀ ਗੁਰਕੀਰਤ ਸਿੰਘ ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ ਸਿਸਟਮ, ਤਰਨ ਤਾਰਨ ਜੀ ਨੇ ਕੋਰਟਾਂ
ਵਿੱਚ ਚੱਲ ਰਹੇ ਮੀਡੀਏਸ਼ਨ ਸੈਂਟਰਾਂ ਸੰਬੰਧੀ ਕਾਫੀ ਵਿਸਥਾਰ ਨਾਲ ਦੱਸਿਆ ਜਿਵੇ ਵਿਚੋਲਗਿਰੀ ਵਿਚੋਲਗਿਰੀ ਵਿਵਾਦਾਂ ਨੂੰ ਨਿਪਟਾਉਣ ਦੀ ਸਰਲ ਅਤੇ ਨਿਰਪੱਖ, ਤਰੀਕਾ ਹੈ, ਇਸ ਦੇ ਨਾਲ ਵਿਚੋਲਾ ਨਿਰਪੱਖ ਅਤੇ ਦਬਾਅ ਰਹਿਤ ਵਾਤਾਵਰਣ ਅਧੀਨ ਵਿਚਾਰ ਵਟਾਂਦਰਾ ਕਰਕੇ ਸਭ ਧਿਰਾਂ ਦੀ ਮਨਜੂਰੀ ਨਾਲ ਵਿਵਾਦਾਂ ਦਾ ਹੱਲ ਕਰਦਾ ਹੈ। ਵਿਚੋਲਗਿਰੀ ਦੁਆਰਾ ਸਾਰੀਆਂ ਧਿਰਾਂ ਆਪਣੇ ਵਿਵਾਦਾਂ ਨੂੰ ਸਾਰੇ ਪੱਖਾਂ ਤੋਂ ਘੋਖਦੀਆਂ ਹਨ ਅਤੇ ਉਹ ਸਮਝੋਤਾ ਜਿਹੜਾ ਸਾਰੀਆਂ ਧਿਰਾਂ ਨੂੰ ਮਨਜ਼ੂਰ ਹੋਵੇ ਉਸ ਨੂੰ ਆਪਣਾਉਂਦੀਆਂ ਹਨ।
ਸ਼੍ਰੀ ਰਨਕਰਨਬੀਰ ਸਿੰਘ, ਅਸੀਸਟੈਂਟ ਲੀਗਲ ਏਡ ਡੀਫੈਂਸ ਕੌਸਲ ਸਿਸਟਮ, ਤਰਨ ਤਾਰਨ ਜੀ ਨੇ ਵਿਕਟਮ
ਕੰਮਪਨਸੈਸ਼ਨ ਸੰਬੰਧੀ ਬਹੁਤ ਵਧੀਆਂ ਤਰੀਕੇ ਨਾਲ ਬੱਚਿਆ ਨੂੰ ਦੱਸਿਆ ਕਿ ਇਸ ਸਕੀਮ ਦੇ ਤਹਿਤ ਅਪਰਾਧ ਪੀੜਤ ਮੁਆਵਜ਼ਾ ਕਮੇਟੀ ਦਾ ਜਿਲ੍ਹਾ ਅਤੇ ਰਾਜ ਪੱਧਰ ਤੇ ਗਠਨ ਕੀਤਾ ਗਿਆ ਹੈ। ਵਕੀਲ ਸਾਹਿਬ ਜੀ ਨੇ ਦੱਸਿਆ ਕਿ ਮੁਆਵਜ਼ੇ ਦੇ ਹੱਕਦਾਰ ਕੌਣ ਹੁੰਦੇ ਹਨ ਜਿਵੇਂ ਕਿ ਜੇਕਰ ਅਪਰਾਧ ਪੀੜਤ ਜਾਂ ਉਸ ਤੇ ਨਿਰਭਰ ਵਿਅਕਤੀ ਹੇਠ ਮਾਪਦੰਡ ਪੂਰੇ ਕਰਦੇ ਹਨ, ਉਹ ਮੁਆਵਜ਼ੇ ਦੇ ਹੱਕਦਾਰ ਹਨ। ਅਜਿਹੇ ਵਿਅਕਤੀ ਨੂੰ ਕੇਂਦਰ/ਰਾਜ ਸਰਕਾਰ, ਬੀਮਾ ਕੰਪਨੀ ਜਾਂ ਕਿਸੇ ਹੋਰ ਸੰਸਥਾ ਤੋਂ ਕਿਸੇ ਵੀ ਸਕੀਤ ਤਹਿਤ ਮੁਆਵਜ਼ਾ ਨਾ ਮਿਲਿਆ ਹੋਵੇ। ਵਕੀਲ ਸਾਹਿਬ ਨੇ ਦੱਸਿਆ ਕਿ ਕਿਹੜੇ ਕਿਹੜੇ ਅਪਰਾਧਾਂ ਵਿੱਚ ਮੁਆਵਜ਼ਾ ਮਿਲ ਸਕਦਾ ਹੈ ਜਿਵੇ ਕਿ ਮੌਤ, ਬਲਾਤਕਾਰ, ਬਲਾਤਕਾਰ ਦੇ ਨਾਲ ਕਤਲ, ਮਨੁੱਖੀ ਤਸਕਰੀ ਦੇ ਪੀੜਤ, ਬੱਚਿਆਂ ਦੇ ਸ਼ੋਸ਼ਣ ਅਤੇ ਅਗਵਾ, ਬੱਚੇ ਨੂੰ ਸਧਾਰਨ ਨੁਕਸਾਨ ਜਾਂ ਚੋਟ, ਔਰਤਾਂ ਅਤੇ ਬੱਚਿਆਂ ਦੇ ਮੁੜ ਵਸੇਬੇ ਲਈ, ਤੇਜਾਬ ਹਮਲੇ ਦੀ ਪੀੜਤ (1. ਚਿਹਰੇ ਦਾ ਰੂਪ ਵਿਗੜਨ 2. ਚੋਟ ਦੇ ਹੋਰ ਮਾਮਲੇ), ਸਰੀਰ ਦੇ ਕਿਸੇ ਹਿੱਸੇ/ਲਿੰਗ ਦੇ ਨੁਕਸਾਨ ਵਜੇ 40% ਜਾਂ ਉਸ ਤੋਂ ਉੱਪਰ ਦੀ ਅਪੰਗਤਾ ਆਦਿ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰ.15100, 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰ. 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।