Close

National Youth Day program dedicated to Swami Vivekananda by Nehru Yuva Kendra Tarn Taran

Publish Date : 15/01/2024
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ  ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਪ੍ਰੋਗਰਾਮ ਦਾ ਆਯੋਜਨ
 
ਜ਼ਿਲ੍ਹਾ ਯੂਥ ਅਫ਼ਸਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪ੍ਰਧਾਨ ਮੰਤਰੀ ਦੇ 2047 ਤੱਕ ਵਿਕਸਤ ਭਾਰਤ ਦੇ ਸੁਪਨੇ ਦੀ ਪ੍ਰਾਪਤੀ ਲਈ ਅੱਗੇ ਆਉਣ ਦੀ ਕੀਤੀ ਅਪੀਲ
ਤਰਨ ਤਾਰਨ, 13 ਜਨਵਰੀ :
ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਪ੍ਰੋਗਰਾਮ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਸਮੂਹ ਪਤਵੰਤੇ ਸੱਜਣਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ | ਇਸ ਮੌਕੇ ਸਕੂਲ ਦੇ ਪ੍ਰਿੰਸੀਪਲ  ਸੀ੍ ਰਾਮਬੀਰ ਸਿੰਘ ਨੇ ਸਵਾਮੀ ਵਿਵੇਕਾਨੰਦ ਜੀ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਨੂੰ ਉਜਾਗਰ ਕੀਤਾ ਅਤੇ ਨੌਜਵਾਨਾਂ ਨੂੰ ਸਵਾਮੀ ਜੀ ਦੀਆਂ ਵਿਚਾਰਧਾਰਾਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।
ਜਵਾਹਰ ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀਆਂ ਵੱਲੋਂ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ‘ਤੇ ਭਾਸ਼ਣ ਦਿੱਤਾ ਗਿਆ।  
ਇਸ ਮੌਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਨਾਸਿਕ, ਮਹਾਰਾਸ਼ਟਰ ਵਿਖੇ ਕੀਤੇ ਗਏ ਰਾਸ਼ਟਰੀ ਯੁਵਕ ਮੇਲੇ ਦੇ ਉਦਘਾਟਨ ਦਾ ਸਿੱਧਾ ਪ੍ਰਸਾਰਣ ਨੂੰ ਦਰਸ਼ਕਾਂ ਨੂੰ ਦਿਖਾਇਆ ਗਿਆ।  
ਇਸ ਉਪਰੰਤ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਦੇ ਜੇਤੂ ਗੁਰਸਾਹਿਬ ਸਿੰਘ ਵੱਲੋਂ ਸਵਾਮੀ ਵਿਵੇਕਾਨੰਦ ਦੀ ਜੀਵਨੀ ਅਤੇ ਆਦਰਸ਼ਾਂ ’ਤੇ ਚਾਨਣਾ ਪਾਇਆ ਗਿਆ।
ਇਸ ਮੌਕੇ ਜਿਲ੍ਹਾ ਯੁਵਕ ਅਫਸਰ ਜਸਲੀਨ ਕੌਰ ਨੇ ਦੱਸਿਆ ਕਿ ਹਰ ਸਾਲ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਭਾਰਤ ਸਰਕਾਰ ਰਾਸ਼ਟਰੀ ਯੁਵਕ ਮੇਲਾ ਆਯੋਜਿਤ ਕਰਦੀ ਹੈ, ਜਿਸ ਵਿੱਚ ਦੇਸ਼ ਭਰ ਦੇ ਨੌਜਵਾਨ ਭਾਗ ਲੈਂਦੇ ਹਨ ਅਤੇ ਇਸ ਸਾਲ ਰਾਸ਼ਟਰੀ ਯੁਵਕ ਮੇਲਾ ਨਾਸਿਕ ਮਹਾਰਾਸ਼ਟਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਨੌਜਵਾਨ ਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ ।  
ਉਨ੍ਹਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਸਾਡੇ ਨੌਜਵਾਨਾਂ ਨੂੰ ਰਾਸ਼ਟਰੀ ਪੱਧਰ ‘ਤੇ ਦਿਸ਼ਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਲਈ ਪ੍ਰੇਰਿਤ ਕਰਨਾ ਹੈ।  ਇਸ ਦਿਵਸ ਨੂੰ ਮਨਾਉਣ ਦਾ ਸਰਕਾਰ ਦਾ ਮੁੱਖ ਉਦੇਸ਼ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਦੀ ਕਦਰ ਕਰਨਾ ਅਤੇ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਅਤੇ ਸਵਾਮੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣਾ ਹੈ। 
ਜ਼ਿਲ੍ਹਾ ਯੂਥ ਅਫ਼ਸਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਮਨ ਤੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਕਸਰਤ ਕਰਨ ਅਤੇ ਪ੍ਰਧਾਨ ਮੰਤਰੀ ਦੇ 2047 ਤੱਕ ਵਿਕਸਤ ਭਾਰਤ ਦੇ ਸੁਪਨੇ ਦੀ ਪ੍ਰਾਪਤੀ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।  
ਇਸ ਤੋਂ ਬਾਅਦ ਜਵਾਹਰ ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਲੋਕ ਗੀਤ ਅਤੇ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਅਤੇ ਇਸ ਤੋਂ ਬਾਅਦ ਇਨਾਮ ਵੰਡ ਸਮਾਰੋਹ ਹੋਇਆ।
ਅੰਤ ਵਿੱਚ ਸਾਰੇ ਪ੍ਰਤੀਯੋਗੀਆਂ ਨੂੰ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਮੇਰਾ ਭਾਰਤ ਬੈਜ ਅਤੇ ਰਿਫਰੈਸ਼ਮੈਂਟ ਦਿੱਤੀ ਗਈ।  ਇਸ ਮੌਕੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਦਾ ਸਮੂਹ ਸਟਾਫ਼, ਅਧਿਆਪਕ ਅਤੇ ਵਲੰਟੀਅਰ ਹਾਜ਼ਰ ਸਨ।