Close

Necessary equipment and artificial limbs are being provided to the disabled to make them self reliant and make their life easier – Harminder Singh Gill

Publish Date : 25/08/2021
MLA

ਦਿਵਿਆਂਗਜਨਾਂ ਨੂੰ ਆਤਮ ਨਿਰਭਰ ਬਣਾਉਣ ਤੇ ਉਹਨਾਂ ਦਾ ਜੀਵਨ ਸੁਖਾਲਾ ਕਰਨ ਦੇ ਉਦੇਸ਼ ਨਾਲ ਮੁਹੱਈਆ ਕਰਵਾਏ ਜਾ ਰਹੇ ਹਨ ਲੋੜੀਂਦੇ ਉਪਕਰਣ ਤੇ ਬਣਾਉਟੀ ਅੰਗ-ਸ੍ਰ. ਹਰਮਿੰਦਰ ਸਿੰਘ ਗਿੱਲ
ਹਲਕਾ ਪੱਟੀ ਦੇ 241 ਲਾਭਪਾਤਰੀਆਂ ਨੂੰ 43 ਲੱਖ 86 ਹਜ਼ਾਰ ਰੁਪਏ ਦੀ ਕੀਮਤ ਦੇ ਮੁਹੱਈਆ ਕਰਵਾਏ ਗਏ 428 ਉਪਕਰਣ
ਜ਼ਿਲ੍ਹੇ ਵਿੱਚ 969 ਲਾਭਪਾਤਰੀਆਂ ਨੂੰ 1 ਕੋਰੜ 77 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਹੱਈਆ ਕਰਵਾਏ ਜਾ ਰਹੇ ਹਨ ਲੋੜੀਂਦੇ ਉਪਕਰਨ ਤੇ ਬਣਾਉਟੀ ਅੰਗ-ਡਿਪਟੀ ਕਮਿਸ਼ਨਰ
ਪੱਟੀ, (ਤਰਨ ਤਾਰਨ), 24 ਅਗਸਤ :
ਦਿਵਿਆਂਗਜਨਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਹਨਾਂ ਦਾ ਜੀਵਨ ਸੁਖਾਲਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅਲਿਮਕੋ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਦੇ ਸਹਿਯੋਗ ਨਾਲ ਲੋੜੀਂਦੇ ਉਪਕਰਣ ਅਤੇ ਬਣਾਉਟੀ ਅੰਗ ਮੁਹੱਈਆ ਕਰਵਾਏ ਜਾ ਰਹੇ ਹਨ।
ਇਹਨਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਅੱਜ ਸ਼ਹੀਦ ਭਗਤ ਸਿੰਘ ਹਾਈ ਸਕੂਲ ਪੱਟੀ ਵਿਖੇ ਮਾਰਚ ਮਹੀਨੇ ਦੌਰਾਨ ਰਜਿਸਟਰਡ ਕੀਤੇ ਗਏ ਦਿਵਿਆਂਗਜਨਾਂ ਨੂੰ ਲੋੜੀਂਦੇ ਉਪਕਰਨ ਮੁਹੱਈਆ ਕਰਵਾਉਣ ਲਈ ਕਰਵਾਏ ਗਏ ਵਿਸ਼ੇਸ ਸਮਾਗਮ ਦੌਰਾਨ ਕੀਤਾ।
ਸ੍ਰ. ਗਿੱਲ ਨੇ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ ਹਲਕਾ ਪੱਟੀ ਦੇ 241 ਲਾਭਪਾਤਰੀਆਂ ਨੂੰ 428 ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ, ਜਿੰਨ੍ਹਾਂ ਦੀ ਕੀਮਤ ਲੱਗਭੱਗ 43 ਲੱਖ 86 ਹਜ਼ਾਰ ਰੁਪਏ ਹੈ।ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਲੋੜਵੰਦ ਲਾਭਪਾਤਰੀਆਂ ਨੂੰ 60 ਮੋਟਰਾਈਜ਼ਡ ਟਰਾਈਸਾਈਕਲ, 88 ਟਰਾਈ ਸਾਈਕਲ, 41 ਵੀਲ੍ਹਚੇਅਰ ਅਤੇ 73 ਹੋਰ ਉਪਕਰਨ ਮੁਹੱਈਆ ਕਰਵਾਏ ਗਏ ਹਨ।
ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਲਕਾ ਪੱਟੀ ਵਿੱਚ ਵਿਸ਼ੇਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਹਲਕਾ ਪੱਟੀ ਦੇ ਪਿੰਡ ਕੈਰੋਂ ਵਿਖੇ ਲੱਗਭੱਗ 280 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਬਣਾਈ ਜਾ ਰਹੀ ਹੈ, ਜਿਸ ਦਾ ਨੀਂਹ ਪੱਥਰ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਰਚੂਅਲ ਤਰੀਕੇ ਰਾਹੀਂ 27 ਅਗਸਤ, 2021 ਨੂੰ ਰੱਖਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਮਾਰਚ, 2021 ਦੌਰਾਨ ਲਗਾਏ ਗਏ ਵਿਸ਼ੇਸ ਕੈਂਪਾਂ ਵਿੱਚ 969 ਲਾਭਪਾਤਰੀਆਂ ਦੀ ਰਜਿਸ਼ਟਰੇਸ਼ਨ ਕੀਤਾ ਗਈ ਸੀ, ਜਿੰਨ੍ਹਾਂ ਨੂੰ 1 ਕੋਰੜ 77 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਲੋੜੀਂਦੇ ਉਪਕਰਨ ਮੁਹੱਈਆ ਕਰਵਾਏ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਅੱਜ ਰਜਿਸਟਰਡ ਕੀਤੇ ਗਏ ਲਾਭਪਾਤਰੀਆਂ ਨੂੰ ਉਹਨਾਂ ਦੀ ਲੋੜ ਅਨੁਸਾਰ ਲੱਗਭੱਗ ਉਪਕਰਣ ਮੁਹੱਈਆ ਕਰਵਾਏ ਗਏ ਹਨ।ਉਹਨਾਂ ਦੱਸਿਆ ਕਿ ਲੋੜਵੰਦਾਂ ਨੂੰ ਉਪਕਰਨ ਮੁਹੱਈਆ ਕਰਵਾਉਣ ਲਈ 25 ਅਗਸਤ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਅਤੇ 26 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੌਸ਼ਹਿਰਾ ਪੰਨੂਆਂ ਵਿਖੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆੱਫ਼ ਇੰਡੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜਿੰਨ੍ਹਾਂ ਲੋਕਾਂ ਦੇ ਅੰਗ ਕੱਟੇ ਗਏ ਹਨ ਜਾਂ ਜਿੰਨ੍ਹਾਂ ਨੂੰ ਚੱਲਣ ਫਿਰਨ ਵਿੱਚ ਕੋਈ ਮੁਸ਼ਕਿਲ ਹੈ, ਜਾਂ ਬੀਮਾਰੀ ਦੀ ਵਜ੍ਹਾ ਨਾਲ ਸੁਣਨ ਅਤੇ ਕੰਮ ਕਰਨ ਵਿਚ ਤੰਗੀ ਆਉਂਦੀ ਹੈ, ਉਹਨਾਂ ਨੂੰ ਬਨਾਉਟੀ ਅੰਗ ਮੁਫਤ ਦੇਣ ਵਿਸ਼ੇਸ ਕੈਂਪ ਲਗਾਏ ਗਏ ਸਨ।ਇਹਨਾਂ ਵਿਸ਼ੇਸ ਕੈਂਪਾਂ ਦੌਰਾਨ ਲੋੜਵੰਦਾਂ ਦੀ ਰਜਿਸਟਰੇਸ਼ਨ ਕੀਤੀ ਗਈ ਸੀ, ਜਿੰਨ੍ਹਾਂ ਨੂੰ ਲੋੜ ਅਨੁਸਾਰ ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਸ਼੍ਰੀਮਤੀ ਅਲਕਾ ਕਾਲੀਆ ਐੱਸ. ਡੀ. ਐੱਮ. ਪੱਟੀ, ਸਹਾਇਕ ਕਮਿਸ਼ਨਰ ਜਨਰਲ ਤੇ ਵਾਧੂ ਚਾਰਜ ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਮਨਪ੍ਰੀਤ ਸਿੰਘ, ਪ੍ਰਧਾਨ ਨਗਰ ਕੌਂਸਲ ਪੱਟੀ ਸ੍ਰੀ ਦਲਬੀਰ ਸਿੰਘ ਸੇਖੋਂ, ਚੇਅਰਮੈਨ ਬਲਾਕ ਸੰਮਤੀ ਸ੍ਰੀ ਸੁਖਵਿੰਦਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।