Close

Necessary facilities are being provided to provide quality education to the students in schools – Chairman Mr. Dilbagh Singh

Publish Date : 28/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਲੋੜੀਂਦੀਆਂ ਸਹੂਲਤਾਂ- ਚੇਅਰਮੈਨ ਸ੍ਰ. ਦਿਲਬਾਗ ਸਿੰਘ
ਚੇਅਰਮੈਨ ਨੇ ਹਲਕਾ ਪੱਟੀ ਵਿੱਚ ਪੈਂਦੇ ਵੱਖ-ਵੱਖ ਸਕੂਲਾਂ ਵਿੱਚ 01 ਕਰੋੜ 80 ਲੱਖ ਰੁਪਏ ਦੀ ਲਾਗਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਤਰਨ ਤਾਰਨ, 24 ਅਪ੍ਰੈਲ :
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਲੋੜੀਂਦੀਆਂ ਹਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰ. ਦਿਲਬਾਗ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਵਿੱਚ ਪੈਂਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਚੇਅਰਮੈਨ ਸ੍ਰ. ਦਿਲਬਾਗ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖ ਤੋਂ ਘੱਟ ਨਹੀਂ ਹਨ ਅਤੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਿਸਵਾਸ਼ ਪੈਦਾ ਹੋ ਰਿਹਾ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਰਾਜ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਦੀ ਗਿਣਤੀ ਵਧੀ ਹੈ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਬੁਨਿਆਦੀ ਢਾਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਧੁਨਿਕ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਕੂਲਾਂ ਵਿੱਚ ਸਮਾਰਟ ਕਲਾਸ ਰੂਮ, ਆਧੁਨਿਕ ਲਾਇਬ੍ਰੇਰੀਆਂ ਅਤੇ ਸਾਇੰਸ ਲੈਬਜ਼ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਉੱਤਮ ਬਣਾਇਆ ਜਾਵੇਗਾ ਤਾਂ ਜੋ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ।
ਉਹਨਾਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਪੱਟੀ ਵਿੱਚ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ (ਲੜਕੀਆਂ), ਸਰਕਾਰੀ ਕੰਨਿਆ ਹਾਈ ਸਕੂਲ ਨੌਸ਼ਹਿਰਾ ਪੰਨੂਆਂ, ਸਰਕਾਰੀ ਐਲੀਮੈਂਟਰੀ ਸਕੂਲ ਦੇਸੂਵਾਲ, ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਉਸਮਾਂ, ਸਰਕਾਰੀ ਐਲੀਮੈਂਟਰੀ ਤੇ ਹਾਈ ਸਕੂਲ ਸ਼ੇਰੋਂ, ਸਰਕਾਰੀ ਐਲੀਮੈਂਟਰੀ ਸਕੂਲ ਚੰਬਲ, ਸਰਕਾਰੀ ਹਾਈ ਸਕੂਲ ਜੱਟਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸ਼ਾਹਬਪੁਰ ਵਿਖੇ ਲੱਗਭੱਗ 01 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ, ਵਿਦਿਆਰਥੀਆਂ ਤੇ ਮਾਪੇ ਵੀ ਹਾਜ਼ਰ ਸਨ।