Close

Need the cooperation of everyone for the protection of the environment – Deputy Commissioner

Publish Date : 29/06/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਪ੍ਰੈਸ ਨੋਟ

  • ਵਾਤਾਵਰਣ ਦੀ ਸੰਭਾਲ ਲਈ ਹਰ ਵਿਅਕਤੀ ਦੇ ਸਹਿਯੋਗ ਦੀ ਲੋੜ- ਡਿਪਟੀ ਕਮਿਸ਼ਨਰ
  • ਸਬੰਧਿਤ ਵਿਭਾਗਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਸਾਫ-ਸਫਾਈ ਦੇ ਦਿੱਤੇ ਨਿਰਦੇਸ਼
  • ਖੇਤੀਬਾੜੀ, ਬਾਗਬਾਨੀ,ਡੇਅਰੀ ਅਤੇ ਪ੍ਰਦੂਸ਼ਣ ਵਿਭਾਗ ਨਾਲ ਕੀਤੀ ਮਹੀਨਾਵਾਰ ਰੀਵਿਊ ਮੀਟਿੰਗ

ਤਰਨ ਤਾਰਨ 28 ਜੂਨ (   ) ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵੱਲੋਂ  ਖੇਤੀਬਾੜੀ, ਬਾਗਬਾਨੀ, ਡੇਅਰੀ ਅਤੇ ਪ੍ਰਦੂਸ਼ਣ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦਾ ਰੀਵਿਊ ਕਰਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਬੰਧਿਤ ਵਿਭਾਗਾਂ ਵੱਲੋਂ ਜ਼ਿਲ੍ਹੇ ਵਿਚ ਵਾਤਾਵਰਣ ਦੀ ਸੰਭਾਲ, ਜਾਗਰੂਕਤਾ ਕੈਂਪਾਂ, ਸਾਫ-ਸਫਾਈ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਵਿਚਾਰ ਚਰਚਾ ਕੀਤੀ।ਇਸ ਮੌਕੇ ਡੀਡੀਪੀਓ ਸਤੀਸ਼ ਕੁਮਾਰ, ਚੀਡ ਐਗਰੀਕਲਚਰ ਅਫਸਰ ਕੁਲਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

          ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਤੋਂ ਜ਼ਿਲ੍ਹੇ ਵਿਚ ਝੋਨੇ ਅਤੇ ਬਾਸਮਤੀ ਰਕਬੇ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਨਾਲ ਹੀ ਵਾਤਾਵਰਣ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤੇ ਜਾਣ ਵਾਲੇ ਯਤਨਾ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤੇ ਪੂਰਾ ਪਲਾਨ ਤਿਆਰ ਕੀਤਾ ਜਾਵੇ।

          ਇਸ ਮੌਕੇ ਉਨ੍ਹਾਂ ਬਾਗਬਾਨੀ ਵਿਭਾਗ ਨੂੰ ਜੰਗਲਾਤ ਵਿਭਾਗ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰ ਕੇ ਜ਼ਿਲ੍ਹੇ ਵਿਚ ਰੁੱਖ ਲਗਾਉਣ ਦੀ ਮੁਹਿੰਮ ਨੂੰ ਸ਼ੁਰੂ ਕਰਨ ਲਈ ਆਖਿਆ ਅਤੇ ਉਨ੍ਹਾਂ ਕੋਲੋ ਆਗਾਮੀ ਸਰਦੀਆ ਦੀ ਰੁੱਤਾਂ ਦੇ ਬੀਜ਼ਾ ਬਾਰੇ ਵੀ ਜਾਣਕਾਰੀ ਲਈ। ਇਸ ਦੇ ਨਾਲ ਹੀ ਉਨ੍ਹਾਂ ਡੇਅਰੀ ਵਿਭਾਗ ਵੱਲੋਂ ਦਿੱਤੀਆ ਜਾਂਦੀਆ ਟਰੇਨਿੰਗਾਂ, ਦੁੱਧ ਖਪਤਕਾਰ ਕੈਂਪਾਂ ਦੀ ਜਾਣਕਾਰੀ ਲਈ ਅਤੇ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਉਣ ਲਈ ਵੀ ਕਿਹਾ। ਉਨ੍ਹਾ ਪ੍ਰਦੂਸ਼ਣ ਵਿਭਾਗ ਨੂੰ ਵੀ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾਣ ਵਾਲੇ ਕੰਮਾਂ ਵਿਚ ਤੇਜੀ ਲਿਆਉਣ ਲਈ ਆਖਿਆ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਜਾਰੀ ਹਦਾਇਤਾਂ ਦੀ ਪਾਲਣਾਂ ਨੂੰ ਯਕੀਨੀ ਬਣਾ ਕੇ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਦੇਣ।