Close

Nehru Yuva Kendra Tarn Taran organized sports fair with the support of Shaheed Bhagat Singh Welfare Club Dhoti

Publish Date : 23/12/2022
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਢੋਟੀਆਂ ਦੇ ਸਹਿਯੋਗ ਖੇਡ ਮੇਲੇ ਦਾ ਆਯੋਜਨ
ਨਹਿਰੂ ਯੁਵਾ ਕੇਂਦਰ ਵੱਲੋਂੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਵੱਖ-ਵੱਖ ਬਲਾਕਾਂ ਵਿੱਚ ਕਰਵਾਏ ਜਾਣਗੇ ਖੇਡ ਟੂਰਨਾਮੈਂਟ-ਜਿਲ੍ਹਾ ਯੁਵਾ ਅਫਸਰ 
ਤਰਨ ਤਾਰਨ, 22 ਦਸੰਬਰ :
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਯੁਵਾ ਮਾਮਲੇ ਅਤੇ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਢੋਟੀਆਂ ਦੇ ਸਹਿਯੋਗ ਨਾਲ ਸ. ਸਰਬਜੀਤ ਸਿੰਘ, ਸ. ਮਨਜੀਤ ਸਿੰਘ, ਸ. ਤਜਿੰਦਰ ਸਿੰਘ, ਸਮਾਜ ਸੇਵੀ ਸ: ਰਵਿੰਦਰ ਸਿੰਘ, ਸ. ਲਖਬੀਰ ਸਿੰਘ, ਦਲਬੀਰ ਸਿੰਘ, ਕੈਪਟਨ ਬਲਵਿੰਦਰ ਸਿੰਘ, ਕੈਪਟਨ ਹੀਰਾ ਸਿੰਘ, ਸ਼ ਝੰਗਬੀਰ ਸਿੰਘ, ਸ਼ ਸੁਖਵਿੰਦਰ ਸਿੰਘ, ਕੋਚ ਗੁਰਬਾਜ ਸਿੰਘ ਅਤੇ ਜਿਲ੍ਹਾ ਯੁਵਾ ਅਫਸਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਢੋਟੀਆਂ ਵਿਖੇ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਸਰਪੰਚ ਅਤੇ ਹੈੱਡਮਾਸਟਰ ਜਗਦੀਸ਼ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੋ ਦਿਨਾਂ ਖੇਡ ਟੂਰਨਾਮੈਂਟ ਵਿੱਚ ਹਾਕੀ, ਫੁੱਟਬਾਲ ਅਤੇ ਅਥਲੈਟਿਕਸ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਜਸਲੀਨ ਕੌਰ ਨੇ ਮੌਕੇ `ਤੇ ਪਹੁੰਚ ਕੇ ਸਮੂਹ ਪ੍ਰਬੰਧਕਾਂ ਅਤੇ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ।
ਜ਼ਿਲ੍ਹਾ ਯੂਥ ਅਫ਼ਸਰ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫ਼ਸਰ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਵੱਖ-ਵੱਖ ਬਲਾਕਾਂ ਵਿੱਚ ਖੇਡ ਟੂਰਨਾਮੈਂਟ ਕਰਵਾਏ ਜਾਣੇ ਹਨ ਅਤੇ ਬਲਾਕ ਖੇਡਾਂ ਦੇ ਜੇਤੂ ਖਿਡਾਰੀਆਂ ਲਈ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਉਹਨਾਂ ਅਜੋਕੇ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ ਅਤੇ ਨੌਜਵਾਨਾਂ ਨੂੰ ਫਿੱਟ ਤੇ ਸਰਗਰਮ ਰਹਿਣ ਅਤੇ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਆਪਣਾ ਵਿਹਲਾ ਸਮਾਂ ਖੇਡਾਂ ਵਿੱਚ ਲਗਾਉਣ ਦੀ ਤਾਕੀਦ ਕੀਤੀ।
ਜ਼ਿਲ੍ਹਾ ਯੁਵਾ ਅਫ਼ਸਰ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜੋ ਟੀਮਾਂ ਦਾ ਸਮਰਥਨ ਕਰਦੇ ਹਨ ਅਤੇ ਨੌਜਵਾਨਾਂ ਨੂੰ ਤੰਦਰੁਸਤੀ ਦੇ ਮਾਰਗ `ਤੇ ਚੱਲਣ ਵਿੱਚ ਮੱਦਦ ਕਰਦੇ ਹਨ।ਇਸ ਮੌਕੇ ਸ਼ਹੀਦ ਭਗਤ ਸਿੰਘ ਕਲੱਬ ਦੇ ਸਮੂਹ ਮੈਂਬਰ ਅਤੇ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।