Close

Never ignore high blood pressure: Civil Surgeon Dr. Gurpreet Singh Rai

Publish Date : 23/05/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਹਾਈਪਰ ਟੈਂਨਸ਼ਨ ਬਾਰੇ ਜਾਗਰੂਕਤਾ ਰੈਲੀ ਕੱਢੀ

ਹਾਈ ਬਲੱਡਪ੍ਰੈਸ਼ਰ ਨੂੰ ਕਦੇ ਵੀ ਨਾ ਕਰੋ ਅਨਗੋਲਿਆ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 23 ਮਈ

ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾਇਰੈਕਟਰ, ਸਿਹਤ ਸੇਵਾਵਾਂ, ਪੰਜਾਬ ਡਾ ਹਿਤਿੰਦਰ ਕੌਰ ਦੀ ਰਹਿਨੁਮਾਈ ਅਤੇ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਸਿਹਤ ਵਿਭਾਗ ਵੱਲੋਂ  ਦਫਤਰ ਸਿਵਲ ਸਰਜਨ ਵਿਖੇ ਨਰਸਿੰਗ ਦੀਆਂ ਵਿਦਿਆਰਥਣਾ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ ।

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹਾਈਪਰਟੈਂਨਸ਼ਨ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆਵਾਂ, ਲੱਛਣਾਂ ਅਤੇ ਬਚਾਅ ਬਾਰੇ ਦੱਸਣਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਰੈਲੀ ਦੌਰਾਨ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਹਾਈਪਰਟੈਂਨਸ਼ਨ ਦੀ ਗੰਭੀਰਤਾ ਬਾਰੇ ਦੱਸਿਆ ਗਿਆ ਅਤੇ ਉਹਨਾਂ ਨੂੰ ਕਿਹਾ ਗਿਆ, ਕਿ ਉਹ ਇਸ ਸਮੱਸਿਆ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ।

ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹਾਈਪਰਟੈਂਨਸ਼ਨ ਇੱਕ ਗੈਰ ਸੰਚਾਰੀ ਰੋਗ ਹੈ ਅਤੇ ਵਿਅਕਤੀ ਨੂੰ ਇਸ ਤੋਂ ਬਚਾਅ ਲਈ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਹਾਈਪਰਟੈਨਸ਼ਨ ਨੂੰ ਖਾਮੋਸ਼ ਕਾਤਲ ਦੇ ਨਾਮ ਵਜੋਂ ਵੀ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਜੇਕਰ ਹਾਈਪਰ ਟੈਂਨਸ਼ਨ ਤੋਂ ਪੀੜਿਤ ਵਿਅਕਤੀ ਸਮੇਂ ਸਿਰ ਆਪਣਾ ਇਲਾਜ ਨਹੀਂ ਕਰਵਾਉਂਦਾ ਤਾਂ ਇਹ ਹਾਰਟ ਅਟੈਕ ਦਾ ਵੱਡਾ ਕਾਰਨ ਬਣਦਾ ਹੈ। ਉਨਾਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਦਿਲ ਤੋਂ ਇਲਾਵਾ ਸਰੀਰ ਦੇ ਦੂਜੇ ਅੰਗਾਂ ਉੱਤੇ ਵੀ ਬਹੁਤ ਮਾੜਾ ਪ੍ਰਭਾਵ ਪਾਉਂਦਾ ਹੈ।

 

 ਡਾ ਰਾਏ ਨੇ ਕਿਹਾ ਕਿ ਦਿਨੋ ਦਿਨ ਵੱਧ ਰਹੇ ਹਾਈਪਰ ਟੈਂਸ਼ਨ ਦੇ ਮਰੀਜ਼ਾਂ ਦੀ ਗਿਣਤੀ ਦਾ ਮੁੱਖ ਕਾਰਨ ਵਿਅਕਤੀ ਦੀ ਵਧੀਆ ਜੀਵਨਸ਼ੈਲੀ ਨਾ ਹੋਣਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਲੋਕ ਚੰਗੀ ਪੋਸਟਿਕ ਖੁਰਾਕ ਖਾਣ ਅਤੇ ਬਾਜ਼ਾਰੀ ਖਾਣੇ ਤੋਂ ਗੁਰੇਜ਼ ਕਰਨ। ਉਹਨਾਂ ਕਿਹਾ ਕਿ ਹਾਈਪਰ ਟੈਂਨਸ਼ਨ ਤੋਂ ਬਚਾ ਲਈ ਵਿਅਕਤੀ ਘੱਟ ਨਮਕ ਵਾਲੀ ਖੁਰਾਕ ਦਾ ਸੇਵਨ ਕਰੇ ਅਤੇ ਚਿਕਨਾਈ ਵਾਲੇ ਖਾਣੇ ਤੋਂ ਪਰਹੇਜ਼ ਕਰੇ।

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫ਼ਸਰ, ਐਨ. ਸੀ. ਡੀ, ਡਾ ਸਤਵਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੇ ਵਿਸ਼ੇਸ਼ ਪ੍ਰੋਗਰਾਮ ਤਹਿਤ ਹਾਈਪਰਟੈਂਨਸ਼ਨ ਤੇ ਮਰੀਜ਼ਾਂ ਦਾ ਜਿੱਥੇ ਮੁਫਤ ਇਲਾਜ ਕੀਤਾ ਜਾ ਰਿਹਾ ਹੈ, ਉੱਥੇ ਨਾਲ ਹੀ ਉਹਨਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਨੋਡਲ ਅਫ਼ਸਰ ਡਾ. ਸਤਵਿੰਦਰ ਕੁਮਾਰ, ਪ੍ਰੋਗਰਾਮ ਅਫ਼ਸਰ ਡਾ. ਸੁਖਜਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡਿਆ ਅਫ਼ਸਰ, ਸੁਖਵੰਤ ਸਿੰਘ ਸਿੱਧੂ ਵੀ ਮੌਜੂਦ ਰਹੇ।