Close

News of relief for Tarn Taran district due to corona virus epidemic – Deputy Commissioner

Publish Date : 10/06/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਆਈ ਰਾਹਤ ਦੀ ਖਬਰ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਸੋਮਵਾਰ ਨੂੰ ਭੇਜੇ ਗਏ 259 ਨਮੂਨਿਆਂ ਰਿਪੋਰਟ ਆਈ ਨੈਗੇਟਿਵ
“ਮਿਸ਼ਨ ਫਤਿਹ” ਤਹਿਤ ਫਰੰਟਲਾਈਨ ਵਰਕਰਜ਼ ਵਜੋਂ ਕੰਮ ਕਰ ਰਹੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕਰਵਾਏ ਜਾ ਰਹੇ ਹਨ ਟੈਸਟ
ਤਰਨ ਤਾਰਨ, 9 ਜੂਨ :
ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ ਆਈ ਹੈ।ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਸੋਮਵਾਰ ਨੂੰ ਭੇਜੇ ਗਏ 259 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਅੱਜ ਤੱਕ ਕੋਵਿਡ-19 ਦੇ 4496 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4023 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 171 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨਾ ਵਿਚੋਂ 168 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ 302 ਹੋਰ ਵਿਅਕਤੀਆਂ ਦੇ ਸੈਂਪਲ ਲੈ ਕੇ ਕੋਵਿਡ-19 ਦੀ ਜਾਂਚ ਲਈ ਮੈਡੀਕਲ ਲੈਬ ਵਿੱਚ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ “ਮਿਸ਼ਨ ਫਤਿਹ” ਤਹਿਤ ਫਰੰਟਲਾਈਨ ਵਰਕਰਜ਼ ਵਜੋਂ ਕੰਮ ਕਰ ਰਹੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਟੈਸਟ ਕਰਵਾਏ ਜਾ ਰਹੇ ਹਨ।ਉਹਨਾਂ  ਕਿਹਾ ਕਿ ਸਮੂਹ ਐੱਸ. ਡੀ. ਐੱਮਜ਼ ਅਤੇ ਐੱਸ. ਐੱਮ. ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਫਰੰਟ ਲਾਈਨ ਵਰਕਜ਼ਰ ਵਜੋਂ ਕੰਮ ਕਰ ਰਹੇ ਅਤੇ ਕੋਰਨਾ ਪੋਜੇਟਿਵ ਪਾਏ ਗਏ ਲੋਕਾਂ ਦੇ ਸਿੱਧਾ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦਾ ਕਰੋਨਾ ਵਾਇਰਸ ਸਬੰਧੀ ਟੈਸਟ ਕਰਵਾਉਣਾ ਯਕੀਨੀ ਬਣਾਉਣ।  
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਚਾਰ ਸੈਂਪਲ ਕੁਲੈਕਸ਼ਨ ਸੈਂਟਰ, ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਖਡੂਰ ਸਾਹਿਬ, ਸੁਰਸਿੰਘ ਅਤੇ ਪੱਟੀ ਵਿਖੇ ਬਣਾਏ ਗਏ ਹਨ।ਇਸ ਤੋਂ ਇਲਾਵਾ ਬਹੁਤ ਜਲਦੀ ਹੀ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।  
———–