No case of Kovid-19 is active in Tarn Taran district at present: Deputy Commissioner.

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਕੋਈ ਕੇਸ ਐਕਟਿਵ ਨਹੀਂ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ 8,90,952 ਲਾਭਪਾਤਰੀਆਂ ਨੂੰ ਲਗਾਈ ਗਈ 15,57,015 ਡੋਜ਼ ਕੋਵਿਡ ਵੈਕਸੀਨ
ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 4275 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ
ਤਰਨ ਤਾਰਨ, 31 ਮਾਰਚ :
ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਕੋਈ ਕੇਸ ਐਕਟਿਵ ਨਹੀਂ ਹੈ।
ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10899 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਸਨ ਅਤੇ 10505 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 8,90,952 ਯੋਗ ਨਾਗਰਿਕਾਂ ਨੂੰ 15,57,015 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 4275 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 585 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 162 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 30 ਮਾਰਚ ਨੂੰ ਭੇਜੇ ਗਏ 410 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 5,76,529 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5,62,451 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 423 ਦੀ ਰਿਪੋਰਟ ਆਉਣੀ ਬਾਕੀ ਹੈ।