Close

No negligence towards vaccination of children will be tolerated – Deputy Commissioner

Publish Date : 19/06/2025

ਬੱਚਿਆਂ ਦੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਦਿੱਤੇ ਗਏ ਸਖਤ ਨਿਰਦੇਸ਼

20 ਜੂਨ ਤੋਂ 04 ਜੁਲਾਈ ਤੱਕ ਲੱਗਣਗੇ ਵਿਸ਼ੇਸ਼ ਐਮ. ਆਰ. ਟੀਕਾਕਰਨ ਸੈਸ਼ਨ

ਟੀਕਾਕਰਨ ਸਬੰਧੀ ਜਿਲਾ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ

ਤਰਨ ਤਾਰਨ, 18 ਜੂਨ :

ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਜ਼ਿਲੇ ਦੇ ਟੀਕਾਕਰਨ ਪ੍ਰੋਗਰਾਮ ਸਬੰਧੀ ਗਠਿਤ ਜ਼ਿਲਾ ਟਾਸਕ ਫੋਰਸ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ।

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਵਿੱਚ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਐਸ. ਡੀ. ਐਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ, ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾ. ਈਸ਼ਿਤਾ ਅਤੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਹਿੱਸਾ ਲਿਆ ਗਿਆ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਪ੍ਰੋਗਰਾਮ ਦੀ ਬੜੀ ਹੀ ਬਰੀਕੀ ਨਾਲ ਸਮੀਖਿਆ ਕੀਤੀ। ਉੁਨਾਂ ਵੱਲੋਂ ਸਿਹਤ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇੱਕ ਇੱਕ ਟੀਕੇ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਅਤੇ ਜਿਹੜੇ ਵੀ ਬਲਾਕਾਂ ਦੇ ਵਿੱਚ ਟੀਕਾਕਰਨ ਦੀ ਔਸਤ ਘਟ ਪਾਈ ਗਈ, ਉਹਨਾਂ ਨੂੰ ਟੀਕਾਕਰਨ ਪ੍ਰੋਗਰਾਮ ਵਿੱਚ ਸੁਧਾਰ ਕਰਨ ਲਈ ਸਖਤ ਹਦਾਇਤ ਕੀਤੀ ਗਈ।

ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲੇ ਦੇ ਵਿੱਚ ਟੀਕਾਕਰਨ ਪ੍ਰੋਗਰਾਮ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਟੀਕਾਕਰਨ ਬਹੁਤ ਲਾਜ਼ਮੀ ਹੈ ਅਤੇ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਜ਼ਿਲੇ ਦੇ ਵਿੱਚ ਕੋਈ ਵੀ ਯੋਗ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ। ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਟੀਕਿਆਂ ਦੀ ਕੀਤੀ ਗਈ ਸਮੀਖਿਆ ਵਿੱਚ ਕਈ ਬਲਾਕਾਂ ਦੇ ਟੀਕਾਕਰਨ ਪ੍ਰੋਗਰਾਮ ਨੂੰ ਵਾਚਿਆ ਗਿਆ ਅਤੇ ਜਿਹੜੇ ਵੀ ਬਲਾਕਾਂ ਦੇ ਵਿੱਚ ਮੀਜਲਜ਼ ਰੁਬੇਲਾ ਟੀਕਿਆਂ ਦੀ ਔਸਤ ਘੱਟ ਪਾਈ ਗਈ ਉਹਨਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲੇ ਦੇ ਸਾਰੇ ਬਲਾਕ 20 ਜੂਨ ਤੋਂ ਲੈ ਕੇ 04 ਜੁਲਾਈ ਤੱਕ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਐਮਆਰ ਵੈਕਸੀਨ ਦੀ ਔਸਤ ਵਿੱਚ ਤੁਰੰਤ ਸੁਧਾਰ ਲਿਆਉਣ ਉਹਨਾਂ ਕਿਹਾ ਜ਼ਿਲੇ ਦੇ ਸਿਵਲ ਸਰਜਨ ਅਤੇ ਜ਼ਿਲਾ ਟੀਕਾਕਰਨ ਅਫ਼ਸਰ ਨੂੰ ਇਨਾ ਬਲਾਕਾਂ ਦ ਨਿਰਖਣ ਸਮੇਂ ਸਮੇਂ ਕਰਨ ਲਈ ਕਿਹਾ ਗਿਆ ਹੈ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਅਜਿਹੀਆਂ ਮੀਟਿੰਗਾਂ ਕਰਕੇ ਟੀਕਾਕਰਨ ਪ੍ਰੋਗਰਾਮ ਨੂੰ ਵਾਚਦੇ ਰਹਿਣਗੇ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਟੀਕਾਕਰਨ ਪ੍ਰੋਗਰਾਮ ਬੰਦੀ ਮਿਥੇ ਗਏ ਟੀਚੀਆਂ ਨੂੰ ਸਿਹਤ ਕਰਮੀ ਬਿਨਾਂ ਕਿਸੇ ਦੇਰੀ ਦੇ ਪ੍ਰਾਪਤ ਕਰਨ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ ਜ਼ਿਲੇ ਦੇ ਨਿੱਜੀ ਹਸਪਤਾਲਾਂ ਵੱਲੋਂ ਨਵਜੰਮੇ ਬੱਚਿਆਂ (ਲਾਈਵ ਬਰਥ ) ਦੀ ਐਂਟਰੀਆਂ ਨੂੰ ਯੂਵਿਨ ਪੋਰਟਲ ਤੇ ਚੜਾਉਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਵੀ ਨਿੱਜੀ ਹਸਪਤਾਲ ਅਜਿਹਾ ਨਹੀਂ ਕਰਦਾ ਤਾਂ ਉਸ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹਫਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭ ਦੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਟੀਕਾਕਰਨ ਪ੍ਰੋਗਰਾਮ ਦਾ ਵਿਸ਼ੇਸ਼ ਤੌਰ ‘ਤੇ ਨਿਰੀਖਣ ਕਰਨ ਅਤੇ ਮਾਸ ਮੀਡੀਆ ਵਿੰਗ ਰਾਹੀਂ ਟੀਕਾਕਰਨ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਉਹਨਾਂ ਕਿਹਾ ਕਿ ਜਿਹੜੇ ਵੀ ਬਲਾਕਾਂ ਦੇ ਵਿੱਚ ਟੀਕਾਕਰਨ ਪ੍ਰੋਗਰਾਮ ਦੀ ਔਸਤ ਘੱਟ ਪਾਈ ਗਈ ਹੈ ਉਹਨਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਵਿਸ਼ੇਸ਼ ਟੀਕਾਕਰਨ ਹਫਤੇ ਲਗਾ ਕੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਨੂੰ ਵਿਭਾਗ ਵੱਲੋਂ ਮੀਜਲਜ਼ ਰੁਬੇਲਾ ਟੀਕੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਉਨਾਂ ਸਾਰੇ ਹੀ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ ਜਿਨਾਂ ਨੂੰ ਇਹ ਟੀਕੇ ਨਹੀਂ ਲੱਗੇ ਸਨ।

ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਖੇਤਰਾਂ ਜਿਵੇਂ ਇੱਟਾਂ ਦੇ ਭੱਠਿਆਂ, ਝੁੱਗੀਆਂ, ਗੁਜਰਾਂ ਦੇ ਡੇਰਿਆਂ, ਉਸਾਰੀ ਅਧੀਨ ਖੇਤਰਾਂ ਵਿੱਚ ਰਹਿ ਰਹੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਵਿਸ਼ੇਸ਼ ਟੀਕਾਕਰਨ ਕੀਤਾ ਜਾਂਦਾ ਹੈ।

ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਵੱਖ ਵੱਖ ਬਲਾਕਾਂ ਦੇ ਵਿੱਚ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਪ੍ਰੋਗਰਾਮ ਸਬੰਧੀ ਟੀਚਿਆਂ ਨੂੰ ਪ੍ਰਾਪਤ ਕੀਤਾ ਜਾਵੇਗਾ।