Close

No political party will be allowed to violate government directives in view of Covid-19: CM

Publish Date : 21/08/2020
CM
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਕੈਪਟਨ ਨੂੰ ਪੁੱਛੋ” ਫੇਸਬੁੱਕ ਲਾਈਵ
ਕੋਵਿਡ-19 ਦੇ ਮੱਦੇਨਜ਼ਰ ਕਿਸੇ ਵੀ ਸਿਆਸੀ ਪਾਰਟੀ ਨੂੰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ-ਮੁੱਖ ਮੰਤਰੀ
ਸਿਆਸੀ ਇਕੱਠ ਕਰਨ ਵਾਲੇ ਪ੍ਰਬੰਧਕਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਦਿੱਤੇ ਲੋਕਾਂ ਦੇ ਸਵਾਲਾਂ ਦੇ ਜਵਾਬ
ਪੰਜਾਬ ਦੇ ਲੋਕਾਂ ਨੂੰ ਕੋਵਿਡ-19 ਸਬੰਧੀ ਸਾਵਧਾਨੀਆਂ ਰੱਖਣ ਦੀ ਕੀਤੀ ਅਪੀਲ
ਤਰਨ ਤਾਰਨ, 21 ਅਗਸਤ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਸਬੰਧੀ ਸਿਹਤ ਸਲਾਹਾਂ ਦਾ ਪਾਲਣ ਕਰਨ। ਉਨਾਂ ਨੇ ਕਿਹਾ ਕਿ ਸਾਰੇ ਲੋਕ ਘਰਾਂ ਤੋਂ ਬਾਹਰ ਆਉਣ ਸਮੇਂ ਮਾਸਕ ਪਾਓ, ਸਮਾਜਿਕ ਦੂਰੀ ਦਾ ਖਿਆਲ ਰੱਖੋ ਅਤੇ ਵਾਰ ਵਾਰ ਹੱਥ ਧੋਵੋ। ਉਨਾਂ ਨੇ ਕਿਹਾ ਕਿ ਜੇਕਰ ਅਸੀਂ ਸਾਵਧਾਨੀਆਂ ਰੱਖਾਂਗੇ ਤਾਂ ਕੋਵਿਡ ‘ਤੇ ਫਤਿਹ ਹਾਸਲ ਕਰ ਸਕਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਲੋਕ ਸਾਵਧਾਨੀਆਂ ਦਾ ਪਾਲਣ ਨਹੀਂ ਕਰਨਗੇ ਤਾਂ ਇਸ ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣਾ ਔਖਾ ਹੋਵੇਗਾ। ਉਹਨਾਂ ਕਿਹਾ ਇਸ ਮਹੀਨੇ ਦੇ ਅੰਤ ਵਿੱਚ ਜੇਕਰ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਤਾਂ ਪੰਜਾਬ ਸਰਕਾਰ ਵੱਲੋਂ ਸਖਤ ਪਾਬੰਦੀਆਂ ਲਗਾਈਆਂ ਜਾਣਗੀਆਂ।ਉਹਨਾਂ ਲੋਕਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਕੋਰਨਾ ਵਾਇਰਸ ਦੇ ਲੱਛਣ, ਜਿਵੇਂ ਬੁਖਾਰ, ਸੁੱਕੀ ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਆਦਿ ਦਿਖਾਈ ਦਿੰਦੇ ਹਨ ਤਾਂ ਤੁਰੰਤ ਆਪਣਾ ਟੈਸਟ ਕਰਵਾਏ ਤਾਂ ਜੋ ਸਮੇਂ ਸਿਰ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੱਟੀ ਨਿਵਾਸੀ ਦਵਿੰਦਰਜੀਤ ਸਿੰਘ ਲਾਲੀਮੰਡ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਕਿਸੇ ਵੀ ਸਿਆਸੀ ਪਾਰਟੀ ਨੂੰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਸਿਆਸੀ ਇਕੱਠ ਕਰਨ ਵਾਲੇ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਤਰਨ ਤਾਰਨ ਜ਼ਿਲ੍ਹੇ ਦੇ ਸਰਾਏ ਅਮਾਨਤ ਖਾਂ ਥਾਣੇ ਵਿੱਚ ਇੱਕ ਏ. ਐੱਸ. ਆਈ. ਵੱਲੋਂ ਚਿੱਟਾ ਪੀਣ ਦੇ ਵੀਡਿਓ ਵਾਇਰਲ ਹੋਣ ਸਬੰਧੀ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਡੀ. ਜੀ. ਪੀ. ਪੰਜਾਬ ਨੂੰ ਕਿਹਾ ਗਿਆ ਹੈ ਅਤੇ ਇਸ ਮੁਲਾਜ਼ਮ ਨੂੰ ਡਿਸਮਿਸ ਕਰਨ ਲਈ ਕਾਰਵਾਈ ਕੀਤੀ ਜਾਵੇ।
————-