Close

No shortage of D. A. P. fertilizer will be allowed – Chief Agriculture Officer

Publish Date : 15/11/2021
CAO

ਡੀ. ਏ. ਪੀ. ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਮੁੱਖ ਖੇਤੀਬਾੜੀ ਅਫ਼ਸਰ
ਤਰਨ ਤਾਰਨ, 13 ਨਵੰਬਰ :
ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ. ਜਗਵਿੰਦਰ ਸਿੰਘ ਜਾਣਕਾਰੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਡੀ. ਏ. ਪੀ. ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਲਾ ਤਰਨਤਾਰਨ ਵਿੱਚ 186000 ਹੈਕਟੇਅਰ ਰਕਬਾ ਕਣਕ ਦੀ ਫ਼ਸਲ ਹੇਠ ਹੈ ਅਤੇ ਹੁਣ ਤੱਕ 70 ਫ਼ੀਸਦੀ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕੁਝ ਦਿਨਾਂ ਵਿੱਚ ਡੀ. ਏ. ਪੀ. ਖਾਦ ਦੇ ਰੈਕ ਆ ਰਹੇ ਹਨ। ਬਾਕੀ ਕਣਕ ਦੀ ਬਿਜਾਈ ਲਈ ਲੋੜੀਦੀ ਖਾਦ ਦੀ ਪੂਰਤੀ ਇਹਨਾਂ ਰੈਕਾਂ ਨਾਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਖਾਦ ਦੀ ਕਾਲਾਬਾਜ਼ਾਰੀ ਅਤੇ ਟੈਗਿੰਗ ਨੂੰ ਰੋਕਣ ਲਈ ਪਹਿਲਾਂ ਹੀ ਆਪਣੇ ਖੇਤੀਬਾੜੀ ਅਫਸਰਾਂ ਨੂੰ ਡੀ. ਏ. ਪੀ. ਖਾਦ ਦੀ ਵਿਕਰੀ ਆਪਣੀ ਹਾਜ਼ਰੀ ਵਿੱਚ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਪੀ. ਓ. ਐੱਸ. ਮਸ਼ੀਨਾਂ, ਇਨਪੁੱਟਸ ਡੀਲਰਾਂ ਦੇ ਸਟਾਕ ਰਜਿਸਟਰਾਂ ਅਤੇ ਸਹਿਕਾਰੀ ਸਭਾਵਾਂ ਵਿੱਚ ਸਟਾਕ ਦੀ ਜਾਂਚ ਅਤੇ ਸਾਂਭ-ਸੰਭਾਲ ਕਰਨ ਦੇ ਨਿਰਦੇਸ਼ ਦਿੱਤੇ ਹਨ।