Close

No stone will be left unturned to make “Mission Fateh” a success in the district: Deputy Commissioner

Publish Date : 03/06/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਿਸ਼ਨ ਫਤਿਹ
“ਮਿਸ਼ਨ ਫਤਿਹ” ਨੂੰ ਜ਼ਿਲ੍ਹੇ ਵਿੱਚ ਕਾਮਯਾਬ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਡਿਪਟੀ ਕਮਿਸ਼ਨਰ
ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ 3187 ਵਿਅਕਤੀਆਂ ਦੇ ਕਰਵਾਏ ਗਏ ਕੋਰੋਨਾ ਟੈਸਟ
ਲਏ ਗਏ ਸੈਂਪਲਾਂ ‘ਚੋ 2924 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ
ਕਰੋਨਾ ਪਾਜ਼ੇਟਿਵ ਪਾਏ ਗਏ 164 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ
ਤਰਨ ਤਾਰਨ, 2 ਜੂਨ :
ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਰੰਭੇ ਗਏ “ਮਿਸ਼ਨ ਫਤਿਹ” ਨੂੰ ਜ਼ਿਲ੍ਹੇ ਵਿੱਚ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ  ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਸਦਕਾ ਅਸੀਂ ਤਰਨ ਤਾਰਨ ਜ਼ਿਲ੍ਹੇ ਨੂੰ ਕਰੋਨਾ ਮੁਕਤ ਬਣਾੳੇੁਣ ਵਿੱਚ ਕਾਮਯਾਬ ਹੋਵਾਂਗੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ  ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ 3187 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਹਨ, ਜਿਨਾਂ ’ਚੋਂ 2924 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 168 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਜਾਂਚ ਲਈ ਲੈਬ ਵਿੱਚ ਭੇਜੇ ਗਏ 95 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ ।
ਡਿਪਟੀ ਕਮਿਸਨਰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲਾ ਤਰਨ ਤਾਰਨ ਵਿੱਚ ਲੋਕਾਂ ਦੀ ਸਕਰੀਨਿੰਗ ਕਰਨ ਦਾ ਕੰਮ ਲਗਾਤਾਰ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲੇ ਵਿੱਚ ਬਾਹਰਲੇ ਰਾਜਾਂ ਅਤੇ ਵਿਦੇਸ਼ਾਂ ਤੋਂ ਵਾਪਸ ਆਏ ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਸਨ, ਜਿਨਾਂ ’ਚੋਂ ਹੁਣ ਤੱਕ 168 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਸਨ।ਜਿਨ੍ਹਾਂ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਉਨਾਂ ਦਾ ਜ਼ਿਲ੍ਹੇ ਵਿੱਚ ਬਣਾਏ ਆਈਸੋਲੇਸ਼ਨ ਵਾਰਡ ਵਿੱਚ ਲਿਆ ਕੇ ਇਲਾਜ ਕੀਤਾ ਗਿਆ। ਇਨਾਂ ’ਚੋਂ 164 ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਸਿਰਫ਼ ਚਾਰ ਕੋਰੋਨਾ ਪਾਜ਼ੇਟਿਵ ਮਰੀਜ਼ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਜੇਰੇ ਇਲਾਜ ਹਨ।ਉਹਨਾਂ ਦੱਸਿਆ ਕਿ ਇਹ ਮਰੀਜ਼ ਬਿੱਲਕੁੱਲ ਠੀਕ-ਠਾਕ ਹਨ।ਸਿਵਲ ਸਰਜਨ ਨੇ ਦੱਸਿਆ ਕਿ ਕਿਸੇ ਵੀ ਮਰੀਜ਼ ਨੂੰ ਆਕਸੀਜ਼ਨ ਦੀ ਲੋੜ ਨਹੀਂ ਪਈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਰੋਜ਼ਾਨਾ ਹੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਿਵਲ ਹਸਪਤਾਲ ਤਰਨ ਤਾਰਨ, ਸਰਕਾਰੀ ਹਸਪਤਾਲ ਖਡੂਰ ਸਾਹਿਬ, ਸਰਕਾਰੀ ਹਸਪਤਾਲ ਪੱਟੀ, ਸੀ. ਐੱਚ. ਸੀ. ਸੁਰ ਸਿੰਘ ਵਿੱਚ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ।
———–