Close

Nutritious food distributed to tuberculosis patients

Publish Date : 28/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਤਪਦਿਕ ਦੇ ਮਰੀਜ਼ਾਂ ਨੂੰ ਵੰਡੀ ਗਈ ਪੌਸ਼ਟਿਕ ਤੱਤਾਂ ਵਾਲੀ ਖੁਰਾਕ

ਸਿਹਤ ਵਿਭਾਗ ਵੱਲੋਂ ਟੀਬੀ ਦੇ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਹੈ ਬਿਲਕੁਲ ਮੁਫਤ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 24 ਅਪ੍ਰੈਲ

ਜ਼ਿਲਾ ਤਰਨ ਤਾਰਨ ਦੇ  ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਸਿਹਤ ਵਿਭਾਗ ਵੱਲੋਂ ਭਾਰਤ ਹੈਵੀ ਇਲੈਕਟਰਿਕਲ ਲਿਮਿਟਡ (ਬੀ. ਐਚ. ਈ. ਐਲ ) ਅਤੇ ਰੈਡ ਕ੍ਰਾਸ ਸੁਸਾਇਟੀ  ਦੇ ਸਹਿਯੋਗ ਨਾਲ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਤਪਦਿਕ ਦੇ ਮਰੀਜ਼ਾਂ ਨੂੰ ਪੋਸਟਿਕ ਤੱਤਾਂ ਵਾਲਾ ਰਾਸ਼ਨ ਮੁਫਤ ਵੰਡਿਆ ਗਿਆ। ਇਸ ਮੌਕੇ ਨੋਡਲ ਅਫਸਰ ਡਾ. ਸੁਖਜਿੰਦਰ ਸਿੰਘ ਅਤੇ ਬੀ.ਐਚ.ਈ ਐਲ ਦੇ ਜਨਰਲ ਮੈਨੇਜਰ ਸ੍ਰੀ ਤਜਿੰਦਰ ਸਿੰਘ  ਵੀ ਮੌਜੂਦ ਰਹੇ।

        ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਤਪਦਿਕ  ਦੇ ਮਰੀਜ਼ਾਂ ਨੂੰ ਚੰਗੀ ਪੋਸ਼ਟਿਕ ਖੁਰਾਕ ਖਾਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਸਮੇਂ-ਸਮੇਂ ਸਿਰ ਵਿਭਾਗ ਵੱਲੋਂ ਮਰੀਜ਼ਾਂ ਨੂੰ ਮੁਫਤ ਰਾਸ਼ਨ ਵੰਡਿਆ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਵਾਰ ਬੀ.ਐਚ.ਈ.ਐਲ ਅਤੇ ਰੈਡ ਕਰਾਸ ਸੋਸਾਇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਮਰੀਜ਼ਾਂ ਨੂੰ ਮੁਫਤ ਰਾਸ਼ਨ ਵੰਡਿਆ ਗਿਆ।

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਟੀਬੀ ਰੋਗ ਦੇ ਰੋਕਥਾਮ ਲਈ ਜ਼ਿਲੇ ਪੱਧਰ ਤੋਂ ਇਲਾਵਾ ਬਲਾਕਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਵਿਖੇ ਵਿਸ਼ੇਸ਼ ਟੀਬੀ ਵਿੰਗ ਚਲਾਈ ਜਾ ਰਹੇ ਹਨ, ਜਿੱਥੇ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਦੀ ਮੁਫਤ ਜਾਂਚ ਅਤੇ ਇਲਾਜ ਯਕੀਨੀ ਬਣਾਇਆ ਜਾਂਦਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਵਿਭਾਗ ਵੱਲੋਂ ਟੀਬੀ ਦੇ ਮਰੀਜ਼ਾਂ ਨੂੰ ਪੋਸਟਿਕ ਖੁਰਾਕ ਲਈ ਮਾਲੀ ਸਹਾਇਤਾ ਵੀ ਪ੍ਰਧਾਨ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਥੋੜੇ ਦਿਨ ਪਹਿਲਾਂ ਹੀ 100 ਦਿਨੀ ਟੀਬੀ  ਰੋਕਥਾਮ ਜਾਗਰੂਕਤਾ ਮੁਹਿੰਮ ਮੁਕੰਮਲ ਕੀਤੀ ਗਈ ਹੈ, ਜਿਸ ਤਹਿਤ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਜਾ ਕੇ ਟੀਬੀ ਦੇ ਮਰੀਜ਼ਾਂ ਦੀ ਸ਼ਨਾਖਤ ਕੀਤੀ ਗਈ ਅਤੇ ਉਹਨਾਂ ਨੂੰ ਇਲਾਜ ਦੇ ਨਾਲ ਜੋੜਿਆ ਗਿਆ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਮਾਸ ਮੀਡੀਆ ਵਿੰਗ ਰਾਹੀਂ ਟੀਬੀ ਦੀ ਰੋਕਥਾਮ ਲਈ ਜਾਗਰੂਕਤਾ ਨਿਰੰਤਰ ਕੀਤੀ ਜਾਂਦੀ ਹੈ।

        ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਜਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਨਿਰਮਲ ਸਿੰਘ ਆਦਿ ਵੀ ਮੌਜੂਦ ਰਹੇ।