Close

Tarn Taran Deputy Commissioner visited the villages along the river Sutlej in sub-division Patti to take stock of flood prevention measures. Keeping in mind the rainy season, the district administration is making adequate arrangements to protect against possible floods.

Publish Date : 11/07/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ
ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ
ਬਰਸਾਤੀੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤ ਪ੍ਰਬੰਧ
ਤਰਨ ਤਾਰਨ, 10 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ।ਇਸ ਮੌਕੇ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਹਰੀਕੇ ਬੰਨ੍ਹ ਦੇ ਨਾਲ ਲੱਗਦੇ ਪਿੰਡ ਮੁੱਠਿਆਂਵਾਲਾ, ਰਾਧਲਕੇ, ਰਾਮ ਸਿੰਘ ਵਾਲਾ ਤੇ ਘੜੁੰਮ ਆਦਿ ਪਿੰਡਾਂ ਨੂੰ ਲੱਗਦਾ ਦਰਿਆ ਸਤਲੁਜ ਦਾ ਕੰਢਾ ਵੇਖਿਆ ਅਤੇ ਦਰਿਆ ਵੱਲੋਂ ਨਾਲ ਲੱਗਦੇ ਖੇਤਾਂ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲਿਆ।
ਇਸ ਮੌਕੇ ਉਹਨਾਂ ਐਕਸੀਅਨ ਡਰਨੇਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ੍ਹ ਅਤੇ ਦਰਿਆ ਸਤਲੁਜ ਨਾਲ ਲੱਗਦੇ ਨਾਜ਼ੁਕ ਸਥਾਨਾਂ ‘ਤੇ ਹੜ ਰੋਕੂ ਕੰਮਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂੁਦ ਵਿੱਚ ਪੈਂਦੀਆਂ ਡਰੇਨਾਂ, ਝਬਾਲ ਡਰੇਨ, ਦੋਦਾ ਡਰੇਨ, ਸਾਹਬਾਜ਼ਪੁਰ ਡਰੇਨ, ਮੁਰਾਦਪੁਰ ਡਰੇਨ, ਨਾਰਲਾ ਲਿੰਕ ਡਰੇਨ ਅਤੇ ਸੋਹਲ ਸੀਪੇਜ਼ ਡਰੇਨ ਆਦਿ ਦੀ ਸਫ਼ਾਈ ਕਰਵਾਈ ਜਾਵੇਗੀ।ਉਹਨਾਂ ਕਿਹਾ ਹਰੀਕੇ ਬੰਨ੍ਹ ਦੇ ਨਾਲ ਸੰਵੇਦਨਸ਼ੀਲ ਥਾਵਾਂ’ਤੇ ਬਣੇ ਸਟੱਡਾਂ ਤੇ ਸਪੱਰਾਂ ਮੁਰੰਮਤ ਕਰਵਾਉਣ ਲਈ ਦੀ ਡਰੇਨੇਜ਼ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ-ਪਹਿਲਾਂ ਜਿੱਥੇ ਦਰਿਆ ਜ਼ਿਆਦਾ ਕੰਢੇ ਵੱਲ ਵੱਧ ਰਿਹਾ ਹੈ, ੳੱੁਥੇ ਡਰੇਨਜ਼ ਵਿਭਾਗ ਵੱਲੋਂ ਲੋੜੀਂਦੇ ਕੰਮ ਕਰਵਾਏ ਜਾਣਗੇ, ਤਾਂ ਜੋ ਜ਼ਿਆਦਾ ਮੀਂਹ ਆਉਣ ਨਾਲ ਕੰਢੇ ਨੂੰ ਖੋਰਾ ਲੱਗਣ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਉਹਨਾਂ ਸਬੰਧਿਤ ਵਿਭਾਗਾਂ ਨੂੰ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦੇ ਵੀ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੁਖਤ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਹੜ ਆਉਣ ਦੀ ਸਥਿਤੀ ਵਿੱਚ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ ।