Close

Office District Public Relations Officer, Tarn Taran Introduction of covid vaccine to 12 to 14 year olds to prevent covid threat A total of 50813 children between the ages of 12 to 14 years will be vaccinated in the district

Publish Date : 17/03/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ ਦੇ ਖਤਰੇ ਤੋਂ ਬਚਾਅ ਲਈ 12 ਤੋਂ 14 ਸਾਲ ਦੇ ਕਿਸ਼ੋਰਾਂ ਨੂੰ ਕੋਵਿਡ ਵੈਕਸੀਨ ਲਗਾਉਣ ਦੀ ਸ਼ੁਰੂਆਤ
ਜ਼ਿਲ੍ਹੇ ਵਿੱਚ 12 ਤੋਂ 14 ਸਾਲ ਦੇ ਕੁੱਲ 50813 ਬੱਚਿਆਂ ਨੂੰ ਲਗਾਈ ਜਾਵੇਗੀ ਵੈਕਸੀਨ
ਤਰਨ ਤਾਰਨ, 16 ਮਾਰਚ :
ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਰੇਨੂੰ ਭਾਟੀਆ ਵੱਲੋਂ ਅੱਜ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 12 ਤੋਂ 14 ਸਾਲ ਦੇ ਸਕੂਲੀ ਬੱਚਿਆਂ ਨੂੰ ਕੋਵਿਡ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕਿਸ਼ੋਰਾਂ ਦੀ ਵੈਕਸੀਨੇਸ਼ਨ ਨੂੰ ਲੈ ਕੇ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੋਵਿਡ ਟੀਕਾਕਰਨ ਕਰਵਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਟੀਕਾਕਰਨ ਮੁਹਿੰਮ ਅੱਜ ਤੋਂ ਸ਼ੁਰੂ ਹੈ ਅਤੇ ਬੱਚਿਆਂ ਨੂੰ ਕੋਵੈਕਸੀਨ ਦੀ ਡੋਜ਼ ਦਿੱਤੀ ਜਾ ਰਹੀ ਹੈ ਕਿਉਂਕਿ ਕੋਰਬੀ ਵੈੱਕਸ ਨੂੰ ਇਸ ਉਮਰ ਵਰਗ ਦੇ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਐਮਰਜੈਂਸੀ ਯੂਜ ਲਿਸਟਿੰਗ ਪ੍ਰਕਿਰਿਆ ਦੇ ਤਹਿਤ ਕਰਾਰ ਦਿੱਤਾ ਗਿਆ ਹੈ
ਸਿਵਲ ਸਰਜਨ ਡਾ. ਰੇਨੂੰ ਭਾਟੀਆਂ ਨੇ ਵੈਕਸੀਨ ਲਗਵਾਉਣ ਵਾਲੇ ਕਿਸ਼ੋਰਾਂ ਦੀ ਹੋਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਹੋਰਨਾਂ ਨੂੰ ਵੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਨੂੰ ਕਿਹਾ ਨਾਲ ਹੀ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਲਈ ਪ੍ਰੋਟੋਕੋਲ ਫਾਲੋ ਕਰਨ ਦੀ ਅਪੀਲ ਕੀਤੀ।
ਡਾ.ਭਾਟੀਆ ਨੇ ਇਹ ਵੀ ਦੱਸਿਆ ਕਿ ਇਸ ਦੀ ਦੂਸਰੀ ਡੋਜ਼ 28 ਦਿਨ ਬਾਅਦ ਲੱਗੇਗੀ ਅਤੇ ਅੰਤਰਰਾਸ਼ਟਰੀ ਟ੍ਰੇਵਲ ਲਈ ਵੈਲਿਡ ਹੋਏਗੀ। ਉਹਨਾਂ ਦੱਸਿਆ ਕਿ ਟੀਕਾਕਰਨ ਉਪਰੰਤ ਤਿੰਨ ਗੱਲਾਂ ਦਾ ਖਾਸ ਧਿਆਨ ਰੱਖਣਾ ਹੈ, ਮਾਸਕ ਪਹਿਣੋ, ਹੱਥਾਂ ਨੂੰ ਧੋਵੋ, ਅਤੇ ਦੋ ਗਜ਼ ਦੀ ਦੂਰੀ ਬਣਾਈ ਰੱਖੋ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਕੋਵਿਡ ਦੀ ਲਹਿਰ ਓਮੀਕ੍ਰਾਨ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਵਾਇਰਸ ਆਫ ਕੰਨਸਰਨ ਕਰਾਰ ਦਿੱਤਾ ਗਿਆ ਹੈ ਅਤੇ ਇਸ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਅਤੇ 12 ਤੋਂ 14 ਸਾਲ ਦੇ ਬੱਚਿਆਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਅੱਗੇ ਆਉਣ਼ । ਇਸ ਦੇ ਨਾਲ ਹੀ ਅੱਜ ਦੇ ਦਿਨ ਰਾਸ਼ਟਰੀ ਟੀਕਾਕਰਨ ਦਿਵਸ ਵੱਖ-ਵੱਖ ਬਲਾਕਾਂ ਵਿੱਚ ਮਨਾਇਆ ਗਿਆ, ਜਿਹੜੇ ਬੱਚੇ ਕੋਵਿਡ ਕਰਕੇ ਆਪਣੇ ਟੀਕਾਕਰਨ ਤੋਂ ਪਿਛੜ ਗਏ ਸਨ ਉਨ੍ਹਾਂ ਦਾ ਅੱਜ ਦੇ ਦਿਨ ਸੰਪੂਰਨ ਟੀਕਾਕਰਨ ਕੀਤਾ ਗਿਆ।