Close

Office District Public Relations Officer, Tarn Taran So far 15,05,515 doses of vaccine have been administered to 8,69,075 beneficiaries in the district – Deputy Commissioner Covid vaccine administered to 3598 more people during camps at various locations.

Publish Date : 17/03/2022
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਜ਼ਿਲ੍ਹੇ ਵਿੱਚ 8,69,075 ਲਾਭਪਾਤਰੀਆਂ ਨੂੰ ਲਗਾਈ ਗਈ 15,05,515 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 3598 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ
ਤਰਨ ਤਾਰਨ, 16 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 8,69,075 ਯੋਗ ਨਾਗਰਿਕਾਂ ਨੂੰ 15,05,515 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 3598 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 863 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 369 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10893 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10487 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 5,66,887 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5,52,743 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 494 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 12 ਹੈ, ਜਿੰਨਾਂ ਵਿੱਚੋਂ 08 ਮਰੀਜ਼ਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।