Close

On Mahatma Gandhi’s 150th birthday Peace march is taken out led by Deputy Commissioner and MLA Tarn taran

Publish Date : 02/10/2019
DC
 
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਹਾਤਮਾ ਗਾਂਧੀ ਜੀ ਦੇ 150ਵੇਂ ਜਨਮ ਦਿਵਸ ਮੌਕੇ ‘ਤੇ ਡਿਪਟੀ ਕਮਿਸ਼ਨਰ ਅਤੇ ਹਲਕਾ ਵਿਧਾਇਕ ਦੀ ਅਗਵਾਈ ਹੇਠ ਕੱਢਿਆ ਗਿਆ ਸਾਂਤੀ ਮਾਰਚ
ਪੋਲੀਥੀਨ ਦੀ ਵਰਤੋਂ ਨਾ ਕਰਨ ਦੀ ਚੁਕਾਈ ਗਈ ਸਹੁੰ 
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਕੀਤਾ ਸ਼੍ਰਮਦਾਨ
ਤਰਨ ਤਾਰਨ, 2 ਅਕਤੂਬਰ
ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ 150 ਵੇਂ ਜਨਮ ਦਿਨ ਮੌਕੇ ਸ਼ਹਿਰ ਵਿੱਚ ਇਕ ਸਾਂਤੀ ਮਾਰਚ ਕੱਢਿਆ ਗਿਆ। ਇਹ ਸਾਂਤੀ ਮਾਰਚ ਨਗਰ ਕੌਸ਼ਲ ਦਫ਼ਤਰ ਤਰਨ ਤਾਰਨ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜਾਰਾਂ ਵਿਚੋਂ ਦੀ ਹੁੰਦਾ ਹੋਇਆ ਨਗਰ ਕੌਸ਼ਲ ਦਫ਼ਤਰ ਵਿਖੇ ਆ ਕੇ ਸੰਪੰਨ ਹੋਇਆ। ਇਹ ਸਾਂਤੀ ਮਾਰਚ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਰਾਵਾਨਾ ਹੋਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਡਾ, ਸੰਦਪਿ ਅਗਨੀਹੋਤਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਸਾਂਤੀ ਮਾਰਚ ਦੌਰਾਨ ਬਜਾਰਾਂ ਵਿੱਚ ਦੁਕਾਨਦਾਰਾਂ ਅਤੇ ਲੋਕਾਂ ਨੂੰ ਪੋਲੀਥੀਨ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਦੁਕਾਨਦਾਰਾਂ ਤੋਂ ਪੋਲੀਥੀਨ ਆਦਿ ਇੱਕਤਰ ਕਰਕੇ ਨਿਪਟਾਰੇ ਲਈ ਨਗਰ ਕੌਂਸਲ ਨੂੰ ਸੌਂਪਿਆ ਗਿਆ। 
ਇਸ ਤੋਂ ਪਹਿਲਾਂ ਨਗਰ ਕੌਸ਼ਲ ਦਫ਼ਤਰ ਤਰਨ ਤਾਰਨ ਵਿੱਚ ਹੋਈ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਹਾਜ਼ਰੀਨ ਨੂੰ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਬਹੁਤ ਸਾਰੀਆਂ ਤਾਕਤਾਂ ਸਾਨੂੰ ਸਾਡੀਆਂ ਨੈਤਿਕ ਕਦਰਾਂ ਕੀਮਤਾਂ ਤੋਂ ਗਿਰਾਉਣ ਦੀ ਕੋਸ਼ਿਸ ਵਿਚ ਰਹਿੰਦੀਆਂ ਹਨ, ਪਰ ਸਾਨੂੰ ਹਮੇਸ਼ਾ ਅਜਿਹੀਆਂ ਤਾਕਤਾਂ ਖਿਲਾਫ ਸੁਚੇਤ ਰਹਿਣਾ ਚਾਹੀਦਾ ਹੈ। ਉਨਾਂ ਨੇ ਵਾਤਾਵਰਨ ਦੀ ਸੰਭਾਲ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਆਪਣੀਆਂ ਰੋਜਮਰਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਦੇ ਰਹਿਣਾ ਚਾਹੀਦਾ ਹੈ, ਕਿ ਸਾਡੇ ਕੰਮਾਂ ਨਾਲ ਵਾਤਾਵਰਨ ਤੇ ਕੀ ਪ੍ਰਭਾਵ ਪੈ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਇਕਹਰੀ ਵਰਤੋਂ ਵਾਲੇ ਪੌਲੀਥੀਨ ਦੀ ਵਰਤੋਂ ਨੂੰ ਪੂਰੀ ਤਰਾਂ ਨਾਲ ਬੰਦ ਕਰਕੇ ਕਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ।
ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਮਹਾਤਮਾ ਗਾਂਧੀ ਜੀ ਨੂੰ ਅਹਿੰਸਾ ਦਾ ਪੁਜਾਰੀ ਦੱਸਦਿਆਂ ਉਨਾਂ ਦੇ ਆਜ਼ਾਦੀ ਅੰਦੋਲਨ ਵਿਚ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਉਨਾਂ ਦਾ ਜੀਵਨ ਦਰਸ਼ਨ ਅਤੇ ਫਲਸਫਾ ਅੱਜ ਵੀ ਸਾਡੇ ਲਈ ਪ੍ਰੇਰਕ ਹੈ। ਉਨਾਂ ਨੇ ਵੀ ਲੋਕਾਂ ਨੂੰ ਪੋਲੀਥੀਨ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਭ ਨੂੰ ਪੋਲੀਥੀਨ ਦੀ ਵਰਤੋਂ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ।ਇਸ ਦੌਰਾਨ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਵਿੱਚ ਸ਼੍ਰਮਦਾਨ ਰਾਹੀਂ ਸ਼ਹਿਰ ਦੇ ਬਾਜ਼ਾਰਾਂ ਦੀ ਸਫ਼ਾਈ ਵੀ ਕੀਤੀ ਗਈ ਅਤੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਮਾਰਕੀਟ ਕਮੇਟੀ, ਰੇਲਵੇ ਸਟੇਸ਼ਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਸਫਾਈ ਮੁਹਿੰਮ ਨੂੰ ਸ਼ੁਰੂ ਕਰਵਾਇਆ ਗਿਆ ਅਤੇ ਸਾਰੇ ਅਧਿਕਾਰੀਆਂ ਨੂੰ ਸਰਕਾਰੀ ਦਫ਼ਤਰਾਂ ਤੇ ਇਮਾਰਤਾਂ ਦੀ ਸਾਫ਼-ਸਫ਼ਾਈ ਦੇ ਆਦੇਸ਼ ਦਿੱਤੇ।  
—————-