Close

On the connection of 550th Prakash Utsav of Guru Nanak’s Dev Ji Rs 11 crore spent for village development – Deputy Commissioner

Publish Date : 14/08/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ
ਪਿੰਡਾਂ ਦੇ ਵਿਕਾਸ ਲਈ ਖਰਚ ਕੀਤੇ ਗਏ 11 ਕਰੋੜ ਰੁਪਏ-ਡਿਪਟੀ ਕਮਿਸ਼ਨਰ
ਤਰਨ ਤਾਰਨ, 14 ਅਗਸਤ :
  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜਿਲ੍ਹਾ ਤਰਨ ਤਾਰਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਕੁੱਲ 11 ਪਿੰਡਾਂ ਵਿੱਚ 11 ਕਰੋੜ ਰੁਪਏ, ਪਿੰਡਾਂ ਦੇ ਵਿਕਾਸ ਦੇ ਕੰਮਾਂ ਲਈ ਪ੍ਰਾਪਤ ਹੋਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ 11 ਪਿੰਡਾਂ ਵਿੱਚ, 4 ਪਿੰਡ ਬਲਾਕ ਚੋਹਲਾ ਸਾਹਿਬ ਅਧੀਨ, 4 ਪਿੰਡ ਬਲਾਕ ਖਡੂਰ ਸਾਹਿਬ ਅਧੀਨ ਅਤੇ 3 ਪਿੰਡ ਬਲਾਕ ਭਿੱਖੀਵਿੰਡ ਅਧੀਨ ਆਉਂਦੇ ਹਨ।ਉਹਨਾਂ ਕਿਹਾ ਕਿ ਇਹਨਾਂ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਆਰ. ਡੀ. ਐਫ. ਸਕੀਮ ਅਧੀਨ ਅਤੇ 50 ਲੱਖ ਰੁਪਏ ਮਗਨਰੇਗਾ ਸਕੀਮ ਅਧੀਨ ਕੁੱਲ ਨੂੰ 1-1 ਕਰੋੜ ਰੁਪੈ ਹਰੇਕ ਪਿੰਡ ਨੂੰ ਵਿਕਾਸ ਦੇ ਕੰਮਾਂ ਵਿੱਚ ਖਰਚ ਕਰਨ ਲਈ ਦਿੱਤੇ ਗਏ।
ਉਹਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਪਿੰਡ ਦੇ ਵਿਕਾਸ ਦੇ ਕੰਮ ਜਿਵੇਂ ਕਿ ਕਮਿਊਨਿਟੀ ਹਾਲ, ਸ਼ਮਸ਼ਨਘਾਟ, ਗਲੀਆ-ਨਾਲੀਆ, ਸਟਰੀਟ ਲਾਈਟਾਂ, ਵਧੀਆ ਅਤੇ ਸਾਫ ਸੁਥਰੀਆ ਇੰਟਰਲਾੱਕ ਟਾਈਲਾਂ ਲਗਾ ਕੇ ਬਣਾਈਆ ਗਈਆਂ ਗਲੀਆਂ, ਗੰਦੇ ਪਾਣੀ ਦੀ ਨਿਕਾਸੀ, ਆਂਗਨਵਾੜੀ ਸੈਂਟਰ ਆਦਿ ਬਣਾਏ ਗਏ ਹਨ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਯਾਦ ਵਿੱਚ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ 550 ਬੂਟੇ ਲਗਾਏ ਗਏ ਹਨ ਅਤੇ ਪਿੰਡਾਂ ਵਿੱਚ ਸਕਿਊਰਟੀ ਲਈ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਗਏ ਹਨ।
—————