Close

On the first day of the mega employment fair, 903 qualified candidates have been appointed by various companies.-Deputy Commissioner Tarn Taran

Publish Date : 19/09/2019
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
5ਵੇਂ ਮੈਗਾ ਰੋਜ਼ਗਾਰ ਮੇਲੇ ਦਾ ਡਿਪਟੀ ਕਮਿਸ਼ਨਰ ਅਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਉਦਘਾਟਨ
ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਲਗਾਏ ਜਾ ਰਹੇ ਹਨ ਰੋਜ਼ਗਾਰ ਮੇਲੇ-ਡਾ. ਧਰਮਬੀਰ ਅਗਨੀਹੋਤਰੀ
ਮੈਗਾ ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 903 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਕੀਤੀ ਗਈ ਨੌਕਰੀ ਲਈ ਚੋਣ-ਡਿਪਟੀ ਕਮਿਸ਼ਨਰ
20, ਅਤੇ 24, 25, ਤੇ 26 ਸਤੰਬਰ ਨੂੰ ਵੀ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਲੱਗੇਗਾ ਰੋਜ਼ਗਾਰ ਮੇਲਾ
ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਦਾ ਲਾਭ ਲੈਣ ਦੀ ਕੀਤੀ ਅਪੀਲ
ਤਰਨ ਤਾਰਨ 19 ਸਤੰਬਰ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਮਾਈ ਭਾਗੋ ਕਾਲਜ ਵਿਚ ਲਗਾਏ ਜਾ ਰਹੇ 5ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕੀਤਾ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਡੀ. ਡੀ. ਪੀ. ਓ. ਜਗਜੀਤ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 
ਇਸ ਮੌਕੇ ‘ਤੇ ਬੋਲਦਿਆਂ ਡਾ. ਧਰਮਬੀਰ ਅਗਨੀਹੋਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਤਹਿਤ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਲਗਾਤਾਰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਪੜਾਈ ਪ੍ਰਤੀ ਉਤਸ਼ਾਹਿਤ ਕਰਕੇ ਹੁਨਰਮੰਦ ਬਣਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨੌਕਰੀ ਮਿਲਣ ‘ਤੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਤਾਂ ਜੋ ਉਹ ਭਵਿੱਖ ਵਿੱਚ ਹੋਰ ਤਰੱਕੀ ਕਰ ਸਕਣ।     
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 19, 20, ਅਤੇ 24, 25, ਤੇ 26 ਸਤੰਬਰ ਨੂੰ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਵਿਚ ਮੇਲੇ ਵਿੱਚ ਲੱਗਭੱਗ 64 ਕੰਪਨੀਆਂ ਭਾਗ ਲੈ ਰਹੀਆ ਹਨ।ਉਹਨਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 1136 ਉਮੀਦਵਾਰਾਂ ਨੇ ਭਾਗ ਲਿਆ, ਜਿੰਨਾਂ ਵਿਚੋਂ 903 ਯੋਗ ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੁਣਿਆ ਗਿਆ ਹੈ ਅਤੇ 52 ਹੋਰਾਂ ਨੂੰ ਨੌਕਰੀ ਲਈ ਸੂਚੀਬੱਧ ਕੀਤਾ ਗਿਆ ਹੈ। 
ਉਹਨਾਂ ਦੱਸਿਆ ਕਿ ਅੱਜ ਦੇ ਮੇਲੇ ਦੌਰਾਨ ਐੱਲ. ਆਈ. ਸੀ., ਐੱਸ. ਬੀ. ਆਈ. ਲਾਈਫ਼, ਸਵਿੱਗੀ, ਫਾੱਰਐਵਰ ਲਾਈਫ਼ ਪ੍ਰੋਡਕਟਸ, ਰਾਣਾ ਸੂਗਰ ਮਿੱਲ, ਪੁਖਰਾਜ ਹੈੱਲਥ ਕੇਅਰ, ਏ. ਟੀ. ਐੱਸ., ਟਾਟਾ ਏ. ਆਈ. ਏ. ਇੰਸੋਰੈਂਸ, ਵਰਧਮਾਨ ਆਦਿ ਕੰਪਨੀਆਂ ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਗਈ।
ਉਹਨਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਦੌਰਾਨ ਜ਼ਿਲੇ ਦੇ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਰਾਹੀਂ ਇੰਟਰਵਿਊ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ।ਉਹਨਾਂ ਜ਼ਿਲ੍ਹੇ ਦੇ ਨੌਜਵਾਨਾਂ ਨੰੁ ਅਪੀਲ ਕੀਤੀ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣ।
————–