On the first day of the mega job fair, 567 eligible candidates were selected for the jobs offered by various companies-Deputy Commissioner

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੈਗਾ ਰੋਜ਼ਗਾਰ ਮੇਲੇ ਦੇ ਪਹਿਲੇੇ ਦਿਨ 567 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਕੀਤੀ ਗਈ ਨੌਕਰੀ ਲਈ ਚੋਣ-ਡਿਪਟੀ ਕਮਿਸ਼ਨਰ
29 ਸਤੰਬਰ ਨੂੰ ਵੀ ਮਾਝਾ ਕਾਲਜ ਫਾਰ ਵੂਮੈਨ, ਤਰਨ ਤਾਰਨ ਵਿਖੇ ਲੱਗੇਗਾ ਮੈਗਾ ਰੋਜ਼ਗਾਰ ਮੇਲਾ
ਤਰਨ ਤਾਰਨ 28 ਸਤੰਬਰ :
ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਮਾਝਾ ਕਲਾਜ ਫਾਰ ਵੂਮੈਨ, ਤਰਨ ਤਾਰਨ ਵਿਖੇ ਲਗਾਏ ਜਾ ਰਹੇ 6ਵੇਂ ਮੈਗਾ ਰੋਜ਼ਗਾਰ ਮੇਲੇ ਦੇ ਪਹਿਲੇੇ ਦਿਨ ਅੱਜ 721 ਉਮੀਦਵਾਰਾਂ ਨੇ ਭਾਗ ਲਿਆ, ਜਿੰਨ੍ਹਾਂ ਵਿਚੋਂ 567 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਮੈਗਾ ਰੋਜ਼ਗਾਰ ਮੇਲਾ 29 ਸਤੰਬਰ, 2020 ਨੂੰ ਵੀ ਇਸੇ ਸਥਾਨ ‘ਤੇ ਲਗਾਇਆ ਜਾਵੇਗਾ, ਜਿਸ ਵਿੱਚ 10ਵੀਂ, 12ਵੀ, ਅਤੇ ਗਰੈਜੂਏਟ ਉਮੀਦਵਾਰ ਭਾਗ ਲੈ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਅਤੇ ਸ਼੍ਰੀ ਰੋਹਿਤ ਗੁਪਤਾ ਐੱਸ. ਡੀ. ਐੱਮ. ਖਡੂਰ ਸਾਹਿਬ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਦਿਆਂ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆ ਅਤੇ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਨਾਲ ਗੱਲਬਾਤ ਕੀਤੀ ।
ਉਹਨਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਦੌਰਾਨ ਜ਼ਿਲੇ ਦੇ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਰਾਹੀਂ ਇੰਟਰਵਿਊ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੰੁ ਅਪੀਲ ਕੀਤੀ ਕਿ ਉਹ ਇਸ ਰੋਜ਼ਗਾਰ ਮੇਲੇ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਲੈਣ।
ਸ਼੍ਰੀ ਸੰਜੀਵ ਕੁਮਾਰ ਜਿਲਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਤਰਨ ਤਾਰਨ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 16 ਕੰਪਨੀਆਂ ਨੇ ਭਾਗ ਲਿਆ।ਸ਼੍ਰੀ ਗੁਰਸੇਵਕ ਸਿੰਘ ਪੰਨੂ, ਸੇਵਾ ਮੁਕਤ, ਜਿਲਾ ਗਾਈਡੈਂਸ ਕਾਊਂਸਲਰ ਅਤੇ ਸ਼੍ਰੀ ਸੁਖਬੀਰ ਸਿੰਘ ਕੰਗ ਵੱਲੋ ਉਚੇਚੇ ਤੌਰ ‘ਤੇ ਸ਼ਾਮਿਲ ਹੋ ਕੇ ਉਮੀਦਵਾਰਾਂ ਨੂੰ ਕੰਪਨੀਆਂ ਵੱਲੋ ਦਿੱਤੀ ਨੌਕਰੀਆਂ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸ਼੍ਰ ਰਾਜਬੀਰ ਸਿੰਘ ਸੈਕਟਰੀ, ਮੈਨੇਜਮੈਂਟ ਕਮੇਟੀ ਮਾਝਾ ਕਾਲਜ ਫਾਰ ਵੂਮੈਨ, ਡਾ. ਹਰਦੀਪ ਕੌਰ ਸੰਧੂ ਅਤੇ ਉਹਨਾਂ ਦੇ ਸਟਾਫ਼ ਵਲੋਂ ਰੋਜਗਾਰ ਮੇਲੇ ਦੇ ਆਯੋਜਨ ਵਿੱਚ ਵਿਸ਼ੇਸ਼ ਸਹਿਯੌਗ ਦਿੱਤਾ ਗਿਆ।
————-