On the occasion of Bharat Ratna Babasaheb Dr. Ambedkar’s Pari-Nirvan Day, Deputy Commissioner Mr. Rishipal Singh paid tribute by offering flowers.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
ਨੌਜਵਾਨ ਪੀੜ੍ਹੀ ਨੂੰ ਡਾ. ਬੀ. ਆਰ. ਅੰਬੇਡਕਰ ਦੇ ਸੰਘਰਸ਼ਮਈ ਜੀਵਨ ਅਤੇ ਦੇਸ਼ ਪ੍ਰਤੀ ਸਮਰਪਣ ਤੋਂ ਲੈਣਾ ਚਾਹੀਦਾ ਹੈ ਮਾਰਗਦਰਸ਼ਨ
ਤਰਨ ਤਾਰਨ, 06 ਦਸੰਬਰ :
ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ-ਨਿਰਵਾਣ ਦਿਵਸ (ਬਰਸੀ) ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਕਿਹਾ ਕਿ ਡਾ. ਬੀ ਆਰ. ਅੰਬੇਡਕਰ ਦੇ ਸੰਘਰਸ਼ਮਈ ਜੀਵਨ ਅਤੇ ਦੇਸ਼ ਪ੍ਰਤੀ ਸਮਰਪਣ ਤੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਮਾਰਗਦਰਸ਼ਨ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਵੀ ਕਿਹਾ ਜਾਂਦਾ ਹੈ, ਜਿੰਨ੍ਹਾਂ ਨੇ ਦੇਸ਼ ਦੇ ਵੱਖ ਵੱਖ ਧਰਮਾਂ ਅਤੇ ਸੱਭਿਆਚਾਰ ਨੂੰ ਇੱਕ ਮਾਲਾ ਵਿਚ ਪਰੋਇਆ।ਉਹਨਾਂ ਕਿਹਾ ਕਿ ਬਾਬਾ ਸਾਹਿਬ ਭਾਰਤੀ ਸੰਵਿਧਾਨ ਦੀ ਡਰਾਫਟ ਕਮੇਟੀ ਦੇ ਪ੍ਰਧਾਨ ਤੋਂ ਇਲਾਵਾ ਇੱਕ ਉੱਘੇ ਵਿਦਵਾਨ ਤੇ ਸਮਾਜ ਸੇਵੀ ਵੀ ਸਨ, ਜਿੰਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਸਮਾਜਿਕ ਅਸਮਾਨਤਾਵਾਂ ਦੇ ਵਿਰੁੱਧ ਸੰਘਰਸ਼ ਨੂੰ ਸਮਰਪਿਤ ਕਰ ਦਿੱਤੀ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਾਡੇ ਲਈ ਇਕ ਮਿਸਾਲ ਹਨ ਕਿ ਕਿਵੇਂ ਇੱਕ ਸਾਧਾਰਨ ਵਿਅਕਤੀ ਉੱਚ ਸਿੱਖਿਆ ਦੇ ਗਿਆਨ ਰਾਹੀਂ ਕਠੋਰ ਸੰਘਰਸ਼ ਕਰਕੇ ਇਕ ਯੁੱਗ ਨੂੰ ਪਲਟ ਸਕਦਾ ਹੈ ਅਤੇ ਗਰੀਬ ਅਤੇ ਲੋੜਵੰਦ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਤੇ ਖਾਸਕਰ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਬਾਰੇ ਵੱਧ ਤੋਂ ਵੱਧ ਪੜ੍ਹਨਾ ਚਾਹੀਦਾ ਹੈ ਤਾਂ ਜੋ ਉਹ ਵੱਡੇ ਮੁਕਾਮ ਹਾਸਲ ਕਰ ਸਕਣ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ।