Close

On the occasion of “No Tobacco Day”, the Deputy Commissioner pledged to alert all officials and employees of the ill effects of tobacco use to the public.

Publish Date : 01/11/2019
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਨੋ ਤੰਬਾਕੂ ਡੇਅ” ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਤੇ ਇਸ ਮਾੜੇ ਪ੍ਰਭਾਵਾਂ ਪ੍ਰਤੀ ਹੋਰ ਲੋਕਾਂ ਨੂੰ ਜਾਗਰੂਕ ਕਰਨ ਦੀ ਚੁਕਾਈ ਸਹੁੰ
ਤਰਨ ਤਾਰਨ, 1 ਨਵੰਬਰ :
ਲੋਕਾਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾੳਣ ਸਬੰਧੀ “ਨੋ ਤੰਬਾਕੂ ਡੇਅ” ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੰਬਾਕੂ ਵਿਰੋਧੀ ਸਹੁੰ ਚੁਕਾਈ ਗਈ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਵੀ ਸਕੂਲੀ ਵਿਦਿਆਰਥੀਆਂ ਨੂੰ ਤੰਬਾਕੂ ਵਿਰੋਧੀ ਅਤੇ ਤੰਬਾਕੂ ਦੀ ਵਰਤੋਂ ਨਾ ਕਰਨ ਤੇ ਇਸ ਮਾੜੇ ਪ੍ਰਭਾਵਾਂ ਪ੍ਰਤੀ ਹੋਰ ਲੋਕਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਵੀ ਦਿਵਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਜ਼ਿਲ੍ਹ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਨਵੰਬਰ ਨੂੰ ਪੰਜਾਬ ਭਰ ਵਿੱਚ “ਨੋ ਤੰਬਾਕੂ ਡੇਅ” ਵਜੋਂ ਮਨਾਇਆ ਜਾਂਦਾ ਹੈ।ਉਹਨਾਂ ਕਿਹਾ ਕਿ ਤੰਬਾਕੂ ਸਿਹਤ ਲਈ ਬਹੁਤ ਹਾਨੀਕਾਰਕ ਹੈ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਇਸ ਬੁਰੀ ਲਾਹਨਤ ਨੂੰ ਸਮਾਜ ਵਿੱਚੋਂ ਪੂਰੀ ਤਰ੍ਹਾਂ ਖਦੇੜਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸੈਮੀਨਾਰ, ਪ੍ਰਦਰਸ਼ਨੀਆਂ, ਸਿਹਤ ਜਾਂਚ ਕੈਂਪ, ਰੈਲੀਆਂ, ਲੇਖ ਮੁਕਾਬਲੇ ਅਤੇ ਚਿੱਤਰਕਾਰੀ ਆਦਿ ਕਰਵਾ ਕੇ ਨੌਜਵਾਨਾਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਵਿੱਚ ਤੰਬਾਕੂ ਵਿਰੱੁਧ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਨੂੰ “ਨੋ ਤੰਬਾਕੂ ਜੋਨ” ਬਣਾਇਆ ਜਾ ਰਿਹਾ ਹੈ। ਉਹਨਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਵਿੱਚ ਤੰਬਾਕੂ ਦੀ ਵਰਤੋਂ ਕਰਨ ਨੂੰ ਹਰ ਹਾਲਤ ਵਿੱਚ ਰੋਕਣ ਅਤੇ ਉਲੰਘਣਾ ਕਰਨ ਵਾਲਿਆ ਦੇ ਚਲਾਨ ਕੱਟੇ ਜਾਣ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਦੇ 200 ਮੀਟਰ ਦੇ ਘੇਰੇ ਅੰਦਰ ਤੰਬਾਕੂ ਵੇਚਣ ਅਤੇ ਇਸ ਦੀ ਵਰਤੋਂ ਕਰਨ ਦੀ ਮਨਾਹੀ ਹੈ।
ਇਸ ਮੌਕੇ ਨੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਤੰਬਾਕੂ ਦੀ ਰੋਕਥਾਮ ਦੀ ਗੰਭੀਰਤਾ ਨੂੰ ਸਮਝਦੇ ਹੋਏ ਜ਼ਿਲ੍ਹੇ ਵਿੱਚ ਤੰਬਾਕੂ ਰੋਕੂ ਪ੍ਰੋਗਰਾਮ ਨੂੰ ਸਖਤੀ ਨਾਲ ਲਾਗੂ ਕੀਤਾ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਗਰੀਬੀ ਰੇਖਾ ਹੇਠਾਂ ਜੀਵਨ ਬਸਰ ਕਰ ਰਹੇ ਝੁੱਗੀ-ਝੌਪੜੀਆਂ ਦੇ ਵਸਨੀਕ ਅਤੇ ਪਿਛੜੇ ਖੇਤਰਾਂ ਦੇ ਬਾਸ਼ਿੰਦਿਆਂ ਨੂੰ ਤੰਬਾਕੂ ਦੀ ਵਰਤੋਂ ਤੋਂ ਹੋਣ ਵਾਲੀਆਂ ਜਾਨਲੇਵਾ ਬਿਮਾਰੀਆਂ ਪ੍ਰਤੀ ਜਾਗੂਰਕ ਕਰਨ ਲਈ ਵੀ ਵਿਸ਼ੇਸ਼ ਪ੍ਰੋਗਰਾਮ ਚਲਾ ਰਿਹਾ ਹੈ।
ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਵੱਲੋਂ ‘ਤੰਬਾਕੂ ਛੁਡਾਊ ਕੇਂਦਰ’ ਵੀ ਖੋਲ੍ਹੇ ਗਏ ਹਨ, ਜਿੱਥੇ ਤੰਬਾਕੂ ਛੁਡਾਉਣ ਸਬੰਧੀ ਇਲਾਜ ਲਈ ਦਵਾਈਆਂ ਅਤੇ ਡਾਕਟਰੀ ਸਹੂਲਤਾਂ ਮੁਫ਼ਤ ਉਪਲੱਬਧ ਹਨ ਅਤੇ ਸਿਹਤ ਵਿਭਾਗ ਨੌਜਵਾਨ ਪੀੜੀ੍ਹ ਦੇ ਬਿਹਤਰ ਭਵਿੱਖ ਲਈ ਤੰਬਾਕੂ ਦੇ ਰੋਕਥਾਮ ਲਈ ਨਿਰੰਤਰ ਯਤਨ ਕਰ ਰਿਹਾ ਹੈ ਅਤੇ ਪਬਲਿਕ ਥਾਵਾਂ ‘ਤੇ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।
————–