On the occasion of Sacrifice Day, the district administration paid homage to the martyrs who laid down their lives during the freedom struggle

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਬਲੀਦਾਨ ਦਿਵਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਦੋ ਮਿੰਟ ਦਾ ਮੋਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ
ਤਰਨ ਤਾਰਨ, 30 ਜਨਵਰੀ
ਬਲੀਦਾਨ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼-ਕੌਮ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਕਿਹਾ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਤੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।