Close

On the occasion of the Constitution Day, the Deputy Commissioner gave a pledge to all the officers and employees to keep devotion and loyalty to the Constitution of the country.

Publish Date : 29/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਸੰਵਿਧਾਨ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ‍ਤੇ ਕਰਮਚਾਰੀਆਂ ਨੂੰ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫਾਦਾਰੀ ਰੱਖਣ ਦਾ ਦਿਵਾਇਆ ਪ੍ਰਣ

ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਵੀ ਚੁਕਾਈ ਗਈ ਸਹੁੰ

ਤਰਨ ਤਾਰਨ , 26 ਨਵੰਬਰ :

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਅਤੇ ਹੋਰ ਅਧਿਕਾਰੀਆਂ ਵੱਲੋਂ ਸਾਡੇ ਸੰਵਿਧਾਨ ਦੇ ਨਿਰਮਾਤਾ ਡਾ. ਬੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ‘ਤੇ ਫੁੱਲ ਅਰਪਣ ਕੀਤੇ ਗਏ।

ਇਸ ਉਪਰੰਤ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ ਗਿਆ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਕੇ ਸੁਣਾਉਣ ਉਪਰੰਤ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਵਫਾਦਾਰੀ ਰੱਖਣ, ਕਾਨੂੰਨ ਦੁਆਰਾ ਸਥਾਪਿਤ ਭਾਰਤ ਦੀ ਪ੍ਰਭੂਸਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ, ਆਪਣੇ ਅਹੁਦੇ ਦੇ ਕਾਰਜਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ, ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ ਗਿਆ।

ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ ਉਹ ਸਭ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਤੋਂ ਬਿਨ੍ਹਾਂ ਇਹ ਪ੍ਰਣ ਵੀ ਲਿਆ ਗਿਆ ਕਿ ਅਸੀਂ ਸਾਰੇ ਭਾਰਤ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ਼, ਧਰਮ ਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਵਾਸਤੇ ਸਮਾਨ ਅਵਸਰ ਪ੍ਰਦਾਨ ਕਰਾਉਣ ਲਈ ਸੰਵਿਧਾਨ ਪ੍ਰਤੀ ਸਮਰਪਿਤ ਹੋਵਾਂਗੇ।
ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਵੱਲੋਂ ਭਾਰਤ ਨੂੰ ਸੰਪੂਰਨ ਪ੍ਰਭੂਤਾ ਸਪੰਨ, ਸਮਾਜਵਾਦੀ, ਧਰਮ ਨਿਰਪੇਖ, ਲੋਕਤੰਤਰਿਕ ਗਣਰਾਜ ਬਣਾਉਣ ਦਾ ਲਿਆ ਗਿਆ ਸੁਪਨਾ ਪੂਰਾ ਕਰਨ ਲਈ ਵੀ ਅਸੀਂ ਵਚਨਵਧ ਰਹਾਂਗੇ।