Close

On the second day of Pulse Polio Campaign, 4129 children from 0 to 5 years of age were given polio drops.

Publish Date : 21/06/2022
1

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ `ਚ 0 ਤੋਂ 5 ਸਾਲ ਦੇ 4129 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ
ਤਰਨ ਤਾਰਨ, 20 ਜੂਨ :
ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਥਾਵਾਂ ‘ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ । ਇਸ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹਾ ਤਰਨ ਤਾਰਨ ਵਿੱਚ 0 ਤੋਂ 5 ਸਾਲ ਦੇ 4129 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਉਹਨਾਂ ਦੱਸਿਆ ਕਿ ਸਾਰੇ ਹੀ ਸੀਨੀਅਰ ਮੈਡੀਕਲ ਅਫ਼ਸਰ, ਮੈਡੀਕਲ ਅਫਸਰਾਂ ਤੇ ਪੈਰਾ ਮੈਡੀਕਲ ਸਟਾਫ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ 0 ਤੋ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋ ਵਾਂਝਾ ਨਹੀਂ ਰਹਿਣਾ ਚਾਹੀਦਾ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਤਰਨ ਤਾਰਨ ‘ਚ 5980 ਘਰਾਂ ਵਿੱਚ 0 ਤੋਂ 5 ਸਾਲ ਤੱਕ ਦੇ 5701 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਝੁੱਗੀ ਝੋਪੜੀਆਂ, ਫੈਕਟਰੀਆਂ, ਗੁੱਜਰਾਂ ਦੇ ਡੇਰਿਆਂ ਅਤੇ ਆਊਟਰੀਚ ਖੇਤਰਾਂ ਆਦਿ ਵਿੱਚ ਜਾਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।