Close

On Thursday vaccination camps will be set up at 151 places in Tarn Taran district – Deputy Commissioner

Publish Date : 18/10/2021

ਵੀਰਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ 151 ਸਥਾਨਾਂ ‘ਤੇ ਲਗਾਏ ਜਾਣਗੇ ਵੈਕਸੀਨੇਸ਼ਨ ਕੈਂਪ-ਡਿਪਟੀ ਕਮਿਸ਼ਨਰ
ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1401 ਸੈਂਪਲ ਹੋਰ
ਤਰਨ ਤਾਰਨ, 13 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਅਕਤੂਬਰ, ਦਿਨ ਵੀਰਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ 151 ਸਥਾਨਾਂ ‘ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਯੋਗ ਲਾਭਪਤਾਰੀ ਆਪਣੇ ਨੇੜੇ ਦੇ ਵੈਕਸੀਨੇਸ਼ਨ ਕੈਂਪ ਵਿੱਚ ਜਾ ਕੇ ਕੋਵਿਡ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਜ਼ਿਲ੍ਹੇ ਨੂੰ ਕਰੋਨਾ ਮਹਾਂਮਾਰੀ ਤੋਂ ਮੁਕਤ ਕੀਤਾ ਜਾ ਸਕੇ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,67,566 ਲਾਭਪਾਤਰੀਆਂ ਨੂੰ 7,27,091 ਡੋਜ਼ ਵੈਕਸੀਨ ਲਗਾਈ  ਜਾ ਚੁੱਕੀ ਹੈ।ਇਹ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 3759 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1401 ਸੈਂਪਲ ਹੋਰ ਲਏ ਗਏ ਹਨ। ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 496 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 12 ਅਕਤੂਬਰ ਨੂੰ ਭੇਜੇ ਗਏ 803 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8036 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7652 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,06,216 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,93,618 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 905 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 04 ਰਹਿ ਗਈ ਹੈ, ਜਿੰਨਾਂ  ਵਿੱਚੋਂ 02 ਮਰੀਜ਼ਾਂ ਨੂੰ ਘਰ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।