Close

Once again, government schools have shown excellent performance – Satnam Singh Bath

Publish Date : 29/05/2023
ਇੱਕ ਵਾਰ ਫਿਰ ਦੁਹਰਾਈ ਸਰਕਾਰੀ ਸਕੂਲਾਂ ਨੇ ਬਿਹਤਰੀਨ ਕਾਰਗੁਜਾਰੀ  – ਸਤਿਨਾਮ ਸਿੰਘ ਬਾਠ 
 
ਸਸਸਸ ਦੁੱਬਲੀ ਅਤੇ ਸਸਸਸ ਸ਼ਾਹਬਾਜ਼ਪੁਰ ਕੰਨਿਆ ਦੇ ਵਿਦਿਆਰਥੀ ਮੈਰਿਟ ਸੂਚੀ ‘ ਚ ਸ਼ਾਮਲ 
 
ਜ਼ਿਲ੍ਹੇ ਦੇ ਕੁੱਲ 5 ਵਿਦਿਆਰਥੀ ਮੈਰਿਟ ਸੂਚੀ ‘ਚ
 
ਤਰਨ ਤਾਰਨ 26 ਮਈ :
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਯੋਗ ਅਗਵਾਈ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਜ਼ਿਲ੍ਹਾ ਤਰਨ ਤਾਰਨ ਦਾ ਮੈਟ੍ਰਿਕ ਜਮਾਤ ਦੇ ਬੋਰਡ ਇਮਤਿਹਾਨਾਂ ਵਿੱਚ ਨਤੀਜਾ ਸ਼ਾਨਦਾਰ ਰਿਹਾ । ਜ਼ਿਲ੍ਹੇ ਦੇ 5 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਜਿੰਨਾ ਵਿੱਚ ਬਿਹਤਰੀਨ ਪ੍ਰਦਰਸ਼ਨ ਦੁਹਰਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਬਲੀ ਦੇ ਵਿਦਿਆਰਥੀ ਜਤਨਪ੍ਰੀਤ ਸਿੰਘ ਨੇ 636/650 ( 97.85%) ਅੰਕ ਲੈਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚੋਂ ਪਹਿਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਦੀ ਵਿਦਿਆਰਥਣ ਨਵਜੋਤ ਕੌਰ 632 /650 ( 97.23%)  ਅੰਕ ਲੈਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚੋਂ ਦੂਸਰਾ ਸਥਾਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ । ਇਸੇ ਤਰਾਂ ਪ੍ਰਾਈਵੇਟ ਸੰਸਥਾਵਾਂ ਵਿੱਚੋ ਹਰਮਨਬੀਰ ਸਿੰਘ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਨੇ 640/650 ( 97.85%) ਅੰਕ ਲੈਕੇ ਜ਼ਿਲ੍ਹੇ ਵਿੱਚੋਂ ਪਹਿਲਾ ਅਤੇ ਪਲਕਦੀਪ ਕੌਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ, ਪੱਟੀ ਨੇ 634/650 ( 97.38 %) ਅਤੇ ਰਿਆ ਅਰੋੜਾ, ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀ ਵਿਦਿਆਰਥਣ ਨੇ 632/650 ( 97.32% ) ਅੰਕ ਲੈਕੇ ਮੈਰਿਟ ਸੂਚੀ, ਵਿੱਚ ਜਗ੍ਹਾ ਬਣਾਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਅਧਿਆਪਕ ਸਹਿਬਾਨ,  ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ  ਇਸ ਸ਼ਾਨਦਾਰ ਕਾਰਗੁਜਾਰੀ ਤੇ ਵਧਾਈ ਦਿੰਦਿਆਂ ਦੱਸਿਆ ਕਿ ਅਧਿਆਪਕ ਸਹਿਬਾਨ ਦੀ ਅਣਥੱਕ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਮਜ਼ਬੂਤ ਇਰਾਦਿਆਂ  ਨਾਲ ਇਹ ਮੁਕਾਮ ਹਾਸਿਲ ਕੀਤਾ ਹੈ ।  ਇਸ ਮੌਕੇ ਉਹਨਾਂ ਸਮੂਹ ਮਾਤਾ ਪਿਤਾ ਸਹਿਬਾਨ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ । ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਲਾਲੀ ਨੇ ਚੰਗੇ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਇਥੇ ਇਹ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਤਰਨ ਤਾਈਂ ਦੇ ਸਮੂਹ ਸਕੂਲਾਂ ਦੇ 13391 ਵਿਦਿਆਰਥੀ ਮੈਟ੍ਰਿਕ ਦੀ ਪ੍ਰੀਖਿਆ ਵਿੱਚ ਬੈਠੇ ਅਤੇ ਇਹਨਾਂ ਵਿੱਚੋਂ 13156 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਅਤੇ ਸਮੁੱਚੇ ਜ਼ਿਲ੍ਹੇ ਨੇ ਉਵਰਆਲ 97.25 ਫੀਸਦੀ ਨਤੀਜੇ ਨਾਲ ਪੂਰੇ ਪੰਜਾਬ ਵਿੱਚੋਂ ਛੇਵਾਂ ਸਥਾਨ ਹਾਸਲ ਕੀਤਾ ।