Close

Online August examination of district government primary school students begins

Publish Date : 09/08/2021
DEEO

ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਅਗਸਤ ਪ੍ਰੀਖਿਆ ਸ਼ੁਰੂ
ਤਰਨਤਾਰਨ, 07 ਅਗਸਤ :
ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰਵਾਏ ਜਾ ਚੁੱਕੇ ਪਾਠਕ੍ਰਮ ਦੇ ਮੁਲਾਂਕਣ ਲਈ 7 ਅਗਸਤ ਤੋਂ 13 ਅਗਸਤ ਤੱਕ ਕਰਵਾਈ ਜਾਣ ਵਾਲੀ ਆਨਲਾਈਨ ਅਗਸਤ ਪ੍ਰੀਖਿਆ ਸ਼ੁਰੂ ਹੋ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤਰਨਤਾਰਨ ਅਤੇ ਸ਼੍ਰੀ ਪਰਮਜੀਤ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤਰਨਤਾਰਨ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ `ਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਆਨਲਾਈਨ ਪ੍ਰੀਖਿਆ ਸ਼ੁਰੂ ਹੋ ਚੁੱਕੀ ਹੈ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਦਿਨ ਹੋਈ ਪੰਜਾਬੀ ਵਿਸ਼ੇ ਦੀ ਪ੍ਰੀਖਿਆ `ਚ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਅਗਵਾਈ ਹੇਠ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆ `ਚ ਵਿਦਿਆਰਥੀਆਂ ਦੀ ਭਾਗੀਦਾਰੀ ਬਣਾਉਣ `ਚ ਮਾਪਿਆਂ ਦਾ ਵਿਸ਼ੇਸ਼ ਸਹਿਯੋਗ ਹੈ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਪ੍ਰੀਖਿਆ `ਚ ਇਸ ਵਰ੍ਹੇ ਹੋਣ ਵਾਲੀ ਰਾਸ਼ਟਰੀ ਪ੍ਰਾਪਤੀ ਸਰਵੇ ਪ੍ਰੀਖਿਆ ਆਧਾਰਿਤ ਪ੍ਰਸ਼ਨ ਸ਼ਾਮਿਲ ਕੀਤੇ ਗਏ ਹਨ,ਤਾਂ ਕਿ ਵਿਦਿਆਰਥੀ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਟੈਸਟ `ਚ ਬਿਹਤਰ ਪ੍ਰਦਰਸ਼ਨ ਕਰ ਸਕਣ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਅਤੇ ਦੂਜੀ ਜਮਾਤਾਂ ਦੇ ਪ੍ਰਸ਼ਨ ਪੱਤਰ `ਚ 10 ਪ੍ਰਸ਼ਨ ਆਉਣਗੇ ਜਦਕਿ ਤੀਜੀ,ਚੌਥੀ ਅਤੇ ਪੰਜਵੀਂ ਜਮਾਤ ਦਾ ਪ੍ਰਸ਼ਨ ਪੱਤਰ 20 ਪ੍ਰਸ਼ਨਾਂ ਦਾ ਹੋਵੇਗਾ।ਸਵਾਗਤ ਜਿੰਦਗੀ ਅਤੇ ਜਨਰਲ ਨਾਲਿਜ ਵਿਸ਼ਿਆਂ ਦਾ ਪ੍ਰਸ਼ਨ ਪੱਤਰ ਸਾਰੀਆਂ ਜਮਾਤਾਂ ਲਈ 5 ਪ੍ਰਸ਼ਨਾਂ ਦਾ ਹੋਵੇਗਾ।
ਸ਼੍ਰੀ ਨਵਦੀਪ ਸਿੰਘ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਨੇ ਦੱਸਿਆ ਕਿ ਪੜ੍ਹੋ ਪੰਜਾਬ ਟੀਮ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਦਾ ਸਹਿਯੋਗ ਕਰਕੇ ਆਨਲਾਈਨ ਪ੍ਰੀਖਿਆ `ਚ ਵਿਦਿਆਰਥੀਆਂ ਦੀ ਸੌ ਫੀਸਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਦਿਆਰਥੀਆਂ ਵੱਲੋਂ ਆਨਲਾਈਨ ਪ੍ਰੀਖਿਆ `ਚ ਉਤਸ਼ਾਹ ਨਾਲ ਸ਼ਿਰਕਤ ਕੀਤੀ ਜਾ ਰਹੀ ਹੈ।