Close

Online quiz competition dedicated to Independence Day by the Election Commission on August 15

Publish Date : 10/08/2023
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
 
ਚੋਣ ਕਮਿਸ਼ਨ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ
 
ਜੇਤੂਆਂ ਨੂੰ 1500, 1200 ਅਤੇ 1000 ਰੁਪਏ ਦੇ ਇਨਾਮ ਕੀਤੇ ਜਾਣਗੇ ਤਕਸੀਮ
 
ਤਰਨ ਤਾਰਨ, 08 ਅਗਸਤ : 
 
ਚੋਣ ਕਮਿਸ਼ਨ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਦੁਪਿਹਰ 12 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਿਤ ਸਵਾਲ ਪੁੱਛੇ ਜਾਣਗੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੀ੍ਮਤੀ ਬਲਦੀਪ ਕੌਰ  ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਕੁਇਜ਼ ਮੁਕਾਬਲੇ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਕ੍ਰਮਵਾਰ 1500, 1200 ਅਤੇ 1000 ਰੁਪਏ ਦੇ ਇਨਾਮ ਅਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ  ਮੁਕਾਬਲੇ ਵਿਚ ਕੁੱਲ 50 ਸਵਾਲਾਂ ਦੇ ਲਈ 30 ਮਿੰਟ ਦਾ ਸਮਾਂ ਹੋਵੇਗਾ ਅਤੇ ਮਿੱਥੇ ਸਮੇਂ ’ਤੇ ਕੁਇਜ਼ ਖਤਮ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਫੇਸਬੁੱਕ ਅਤੇ ਟਵਿੱਟਰ ਦੇ ਪੇਜ ’ਤੇ ਲਿੰਕ ਸਾਂਝਾ ਕਰ ਦਿੱਤਾ ਜਾਵੇਗਾ, ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਇੱਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਨਾ ਹੋਵੇਗਾ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ 01852-224115 ’ਤੇ ਸੰਪਰਕ ਕੀਤਾ ਜਾ ਸਕਦਾ ਹੈ