• Social Media Links
  • Site Map
  • Accessibility Links
  • English
Close

Order from the Deputy Commissioner to all officials to immediately submit utilization certificates of completed development works under various government schemes

Publish Date : 18/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਆਦੇਸ਼

ਤਰਨ ਤਾਰਨ , 18 ਨਵੰਬਰ :

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਜਿਲ੍ਹੇ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ’ਚ ਜਮ੍ਹਾਂ ਕਰਵਾਏ ਜਾਣ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਕਿਹਾ ਕਿ ਮੁਕੰਮਲ ਹੋਏ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਵਿੱਚ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਵੀ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਵੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਜਿਲ੍ਹਾ ਅਧਿਕਾਰੀ ਆਪ ਮੌਕੇ ’ਤੇ ਜਾ ਕੇ ਵਿਕਾਸ ਕਾਰਜਾਂ ਦਾ ਮੁਆਇਨਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਆਪਣੀ ਨਿਗਰਾਨੀ ਹੇਠ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰਪਾਲ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।