Close

Organized district level “Neighborhood Youth Parliament” program by Nehru Yuva Kendra Tarn Taran

Publish Date : 13/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਪੱਧਰੀ “ਨੇਬਰਹੁੱਡ ਯੂਥ ਪਾਰਲੀਮੈਂਟ” ਪ੍ਰੋਗਰਾਮ ਦਾ ਆਯੋਜਨ
ਤਰਨ ਤਾਰਨ, 09 ਮਾਰਚ :
ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਭਾਰਤ ਦੇ ਜੀ-20 ਸੰਮੇਲਨ ਦੀ ਪ੍ਰਧਾਨਗੀ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਦਾ ਆਯੋਜਨ ਸ਼੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਜਿਲ੍ਹਾ ਯੂਥ ਅਫਸਰ ਤਰਨ ਤਾਰਨ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਆਯੋਜਿਤ ਇਸ ਪ੍ਰੋਗਰਾਮ ਦਾ ਵਿਸ਼ਾ “ਵੈਸੁਦੇਵ ਕੁਟੁੰਬਕਮ” ਰੱਖਿਆ ਗਿਆ।
ਇਸ ਪ੍ਰੋਗਰਾਮ ਦੇ ਉਪ ਜਿਲ੍ਹਾ ਮੈਜਿਸਟ੍ਰੇਟ ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਸ੍ਰੀ ਬਲਜੀਤ ਸਿੰਘ ਖੇੜਾ ਅਤੇ ਸ਼੍ਰੀ ਗੁਰੂ ਅੰਗਦ ਦੇਵ ਕਾਲਜ ਦੇ ਪ੍ਰਿੰਸੀਪਲ ਸਰਦਾਰ ਪਰਮਜੀਤ ਸਿੰਘ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।ਇਸ ਮੌਕੇ ਸਟੇਜ ਸੰਚਾਲਕ ਦੀ ਭੂਮਿਕਾ ਲੇਖਾਕਾਰ ਅਤੇ ਪ੍ਰੋਗਰਾਮ ਸਹਾਇਕ ਪ੍ਰੋ. ਰੋਹਿਲ ਕੁਮਾਰ ਕੱਟਾ ਨੇ ਨਿਭਾਈ।
ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ, ਉਪਰੰਤ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਨੇ ਸਮੂਹ ਪ੍ਰਤੀਭਾਗੀਆਂ ਨੂੰ ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਪ੍ਰੋਗਰਾਮ ਬਾਰੇ ਜਾਣਕਾਰੀ ਪ੍ਰਦਾਨ ਕੀਤੀ, ਉਪਰੰਤ ਪ੍ਰੋਗਰਾਮ ਦੇ ਪਹਿਲੇ ਬੁਲਾਰੇ ਡਾ. ਨਿਰਮਲ ਸਿੰਘ ਨੇ ਭਾਗ ਲੈਣ ਵਾਲਿਆਂ ਨਾਲ ਗੱਲਬਾਤ ਕੀਤੀ ਅਤੇ ਜੀ-20 ਦੀ ਪ੍ਰਧਾਨਗੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਜੀ-20 ਬਾਰੇ ਵਿਸਥਾਰ ਨਾਲ ਦੱਸਿਆ।
ਇਸ ਤੋਂ ਬਾਅਦ ਪ੍ਰੋਗਰਾਮ ਦੇ ਦੂਜੇ ਬੁਲਾਰੇ ਸ੍ਰੀ ਯਾਦਵਿੰਦਰ ਸਿੰਘ ਨੇ ਮਿਲਟ ਇੰਟਰਨੈਸ਼ਨਲ ਸਾਲ-2023 ਦੀ ਥੀਮ `ਤੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਇਸ ਦੀਆਂ ਕਿਸਮਾਂ, ਵਿਸ਼ੇਸ਼ਤਾਵਾਂ ਅਤੇ ਵਰਤੋਂ ਦੇ ਤਰੀਕਿਆਂ ਬਾਰੇ ਦੱਸਿਆ ਅਤੇ ਨਾਲ ਹੀ ਇਸ ਨੂੰ ਭੋਜਨ ਸ਼ੈਲੀ ਦੇ ਰੂਪ ਵਿੱਚ ਅਪਣਾਉਣ ਬਾਰੇ ਵੀ ਦੱਸਿਆ।ਇਸ ਤੋਂ ਬਾਅਦ ਪ੍ਰੋਗਰਾਮ ਵਿੱਚ ਵਾਈ-20 ਤਹਿਤ ਨੌਜਵਾਨ ਪ੍ਰਤੀਯੋਗੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਪ੍ਰਤੀਯੋਗੀਆਂ ਨੇ ਭਾਗ ਲਿਆ।
ਇਸ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਮਾਤਾ ਗੰਗਾ ਕਾਲਜ, ਸ਼ਹੀਦ ਭਗਤ ਸਿੰਘ ਕਾਲਜ ਪੱਟੀ, ਸ਼੍ਰੀ ਗੁਰੂ ਅੰਗਦ ਦੇਵ ਕਾਲਜ ਵੱਲੋਂ ਭੰਗੜਾ, ਗਿੱਧਾ ਅਤੇ ਸੰਗੀਤ ਪੇਸ਼ ਕੀਤਾ ਗਿਆ।ਇਸ ਤੋਂ ਬਾਅਦ ਮਾਣਯੋਗ ਮੁੱਖ ਮਹਿਮਾਨ ਨੇ ਜੀ-20 ਵਿਸ਼ੇ `ਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ।ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ।
ਇਸ ਉਪਰੰਤ ਪ੍ਰੋਗਰਾਮ ਦੇ ਬੁਲਾਰੇ, ਵਾਈ-20 ਦੇ ਨੌਜਵਾਨਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦਿੱਤੇ ਗਏ।
ਇਸ ਪ੍ਰੋਗਰਾਮ ਦੌਰਾਨ 600 ਦੇ ਕਰੀਬ ਨੌਜਵਾਨਾਂ ਨੇ ਭਾਗ ਲਿਆ, ਪ੍ਰੋਗਰਾਮ ਦੇ ਅੰਤ ਵਿੱਚ ਰਾਸ਼ਟਰੀ ਗੀਤ ਦਾ ਆਯੋਜਨ ਕੀਤਾ ਗਿਆ, ਪ੍ਰੋਗਰਾਮ ਦੇ ਅੰਤ ਵਿੱਚ ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ ਨੇ ਪ੍ਰੋਗਰਾਮ ਵਿੱਚ ਆਏ ਸਾਰੇ ਮਹਿਮਾਨਾਂ ਅਤੇ ਨੌਜਵਾਨ ਪ੍ਰਤੀਭਾਗੀਆਂ ਦਾ ਧੰਨਵਾਦ ਕੀਤਾ।