Organized district level youth fair by Nehru Yuva Kendra TarnTaran
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਆਯੋਜਨ
ਤਰਨ ਤਾਰਨ, 01 ਅਕਤੂਬਰ :
ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸੇਵਾ ਦੇਵੀ ਸਨਾਤਨ ਧਰਮ ਮਹਾਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਆਯੋਜਨ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰ ਸਿੰਘ ਗਰੇਵਾਲ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ `ਚ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਨੇ ਮੁੱਖ ਮਹਿਮਾਨ ਅਤੇ ਜਿਊਰੀ ਦੇ ਮੈਂਬਰਾਂ ਅਤੇ ਪ੍ਰੋਗਰਾਮ `ਚ ਸ਼ਾਮਿਲ ਹੋਏ ਸਾਰੇ ਪ੍ਰਤੀਭਾਗੀਆਂ ਨੂੰ ਜੀ ਆਇਆਂ ਕਿਹਾ ।
ਇਸ ਮੌਕੇ ਸੰਬੋਧਨ ਕਰਦਿਆਂ ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਸੰਗਠਨ ਦੀ ਤਰਫੋਂ ਨੌਜਵਾਨ ਪ੍ਰਤਿਭਾ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਸ ਸਾਲ ਤੋਂ ਹੀ ਯੁਵਕ ਮੇਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰ `ਤੇ ਯੁਵਕ ਮੇਲੇ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਇਨ੍ਹਾਂ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦੇ ਪ੍ਰੋਗਰਾਮਾਂ ਵਿੱਚ 6 ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਪੇਂਟਿੰਗ ਮੁਕਾਬਲੇ, ਕਵਿਤਾ ਲੇਖਣ ਮੁਕਾਬਲੇ, ਮੋਬਾਈਲ ਫੋਟੋਗ੍ਰਾਫੀ ਮੁਕਾਬਲੇ, ਭਾਸ਼ਣ ਮੁਕਾਬਲੇ, ਯੁਵਕ ਸੰਵਾਦ ਪ੍ਰੋਗਰਾਮ ਅਤੇ ਸੱਭਿਆਚਾਰਕ ਪ੍ਰੋਗਰਾਮ।
ਪ੍ਰੋਗਰਾਮ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ, ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਪ੍ਰਤੀਯੋਗਿਤਾ ਲਈ ਨੌਜਵਾਨ ਪ੍ਰਤੀਯੋਗੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਦੇ ਜਿਊਰੀ ਦੇ ਮੈਂਬਰ ਲਖਵਿੰਦਰ ਸਿੰਘ, ਯਾਦਵਿੰਦਰ ਸਿੰਘ, ਸੁਸ਼ੀਲ ਕੁਮਾਰ, ਯੁਵਾ ਸੰਵਾਦ ਲਈ ਗੁਰਮੀਤ ਕੌਰ, ਕਮਲਪ੍ਰੀਤ ਕੌਰ, ਗੁਰਇਕਬਾਲ ਸਿੰਘ, ਸਿਮਰਨਪ੍ਰੀਤ ਕੌਰ, ਕਵਿਤਾ ਲੇਖਣ ਲਈ। ਇਸ ਤੋਂ ਇਲਾਵਾ ਭਾਸ਼ਣ ਮੁਕਾਬਲੇ ਲਈ ਅਰਸ਼ਦੀਪ ਕੌਰ, ਸੀਨੂੰ ਗਰੋਵਰ, ਗਗਨਦੀਪ ਕੌਰ, ਪੇਂਟਿੰਗ ਮੁਕਾਬਲੇ ਲਈ ਜਸਬੀਰ ਕੌਰ, ਮਲਕੀਤ ਕੌਰ, ਸਿਮਰਨਜੀਤ ਕੌਰ, ਸੱਭਿਆਚਾਰਕ ਪ੍ਰੋਗਰਾਮ ਲਈ ਕਰਮਜੀਤ ਕੌਰ, ਕੀਰਤਪ੍ਰੀਤ ਕੌਰ, ਹਰਦੀਪ ਕੌਰ, ਰਾਜਵਿੰਦਰ ਸਿੰਘ, ਆਕਾਸ਼ ਦੀਪ ਸਿੰਘ ਅਤੇ ਫੋਟੋਗ੍ਰਾਫੀ ਮੁਕਾਬਲੇ ਲਈ ਪ੍ਰਵੀਨ ਸ਼ਰਮਾ ਨੇ ਜੱਜ ਦੀ ਭੂਮਿਕਾ ਨਿਭਾਈ।
ਇਸ ਪ੍ਰੋਗਰਾਮ ਦੇ ਸੱਭਿਆਚਾਰਕ ਮੁਕਾਬਲੇ ਵਿੱਚ ਹਲਕਾ ਵਿਧਾਇਕ ਤਰਨ ਤਾਰਨ ਡਾ: ਕਸ਼ਮੀਰ ਸਿੰਘ ਸੋਹਲ ਮੁੱਖ ਮਹਿਮਾਨ ਵਜੋਂ ਪਹੁੰਚੇ, ਵਿਧਾਇਕ ਨੇ ਨੌਜਵਾਨ ਜੇਤੂਆਂ ਨੂੰ ਟਰਾਫੀ ਭੇਂਟ ਕਰਨ ਦੇ ਨਾਲ-ਨਾਲ ਜਿਊਰੀ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।
ਪ੍ਰੋਗਰਾਮ ਦੇ ਕਵਿਤਾ ਲੇਖਣ ਮੁਕਾਬਲੇ ਦੇ ਪਹਿਲੇ, ਦੂਜੇ, ਤੀਜੇ ਜੇਤੂ ਕ੍ਰਮਵਾਰ ਹਰਮਨਪ੍ਰੀਤ ਕੌਰ, ਗੁਰਸੇਵਕ ਸਿੰਘ, ਅਰਸ਼ਦੀਪ ਕੌਰ ਰਹੇ। ਪ੍ਰੋਗਰਾਮ ਦੇ ਭਾਸ਼ਣ ਮੁਕਾਬਲੇ ਦੇ ਕ੍ਰਮਵਾਰ ਪਹਿਲੇ, ਦੂਜੇ, ਤੀਜੇ ਵਿਜੇਤਾ- ਸਿਮਰਨਜੀਤ ਕੌਰ, ਅਮਨੀਤ ਕੌਰ ਅਤੇ ਰਿਚਾ ਜੈਨ ਸਨ। ਪ੍ਰੋਗਰਾਮ ਦੇ ਪੇਂਟਿੰਗ ਮੁਕਾਬਲੇ ਵਿੱਚੋਂ ਸਲੋਨੀ, ਜੋਬਨਜੀਤ ਕੌਰ ਅਤੇ ਨਿਤੀਸ਼ ਪਹਿਲੇ, ਦੂਜੇ, ਤੀਜੇ ਸਥਾਨ ’ਤੇ ਰਹੇ। ਪ੍ਰੋਗਰਾਮ ਦੇ ਫੋਟੋਗ੍ਰਾਫੀ ਮੁਕਾਬਲੇ ਦੇ ਕ੍ਰਮਵਾਰ ਪਹਿਲੇ, ਦੂਜੇ, ਤੀਜੇ ਵਿਜੇਤਾ ਸੁਰਿੰਦਰਪਾਲ ਕੌਰ, ਕਿਰਨਦੀਪ ਕੌਰ ਅਤੇ ਜੋਬਨਜੀਤ ਸਿੰਘ ਰਹੇ।
ਸੱਭਿਆਚਾਰਕ ਪ੍ਰੋਗਰਾਮ ਵਿੱਚ ਪਹਿਲੀ, ਦੂਜੀ, ਤੀਜੀ ਜੇਤੂ ਟੀਮਾਂ ਕ੍ਰਮਵਾਰ:- ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂਪੱਟੀ, ਸਰਕਾਰੀ ਸਕੂਲ ਨੰਦਪੁਰ, ਸਰਕਾਰੀ ਸਕੂਲ ਸੋਹਲ ਲੜਕੀਆਂ ਸਨ।
ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ ਨੇ ਦੱਸਿਆ ਕਿ ਇਨ੍ਹਾਂ ਸਾਰੇ ਮੁਕਾਬਲਿਆਂ ਦੇ ਜੇਤੂਆਂ ਨੂੰ ਰਾਜ ਪੱਧਰੀ ਯੁਵਕ ਮੇਲੇ ਦੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ ਅਤੇ ਰਾਜ ਪੱਧਰੀ ਜੇਤੂਆਂ ਨੂੰ ਰਾਸ਼ਟਰੀ ਯੁਵਕ ਮੇਲੇ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ।
ਮੁੱਖ ਮਹਿਮਾਨ ਨੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਨੌਜਵਾਨਾਂ ਦੇ ਵਿਕਾਸ ਅਤੇ ਪ੍ਰਤਿਭਾ ਦੇ ਪਸਾਰ ਲਈ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ ਅਤੇ ਜਿਲ੍ਹਾ ਯੂਥ ਅਫਸਰ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ, ਪ੍ਰੋਗਰਾਮ ਵਿੱਚ 350 ਦੇ ਕਰੀਬ ਲੋਕ ਹਾਜ਼ਰ ਸਨ।