Organized Kisan Goshti at Government Seed Farm Left Dogar by Agriculture Department
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖੇਤੀਬਾੜੀ ਵਿਭਾਗ ਵੱਲੋਂ ਸਰਕਾਰੀ ਬੀਜ ਫਾਰਮ ਖੱਬੇ ਡੋਗਰਾਂ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ
ਤਰਨ ਤਾਰਨ, 19 ਜਨਵਰੀ :
ਸਰਕਾਰੀ ਬੀਜ ਫਾਰਮ ਖੱਬੇ ਡੋਗਰਾਂ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਾਤਾਵਰਣ ਵਿੱਚ ਹੋਣ ਵਾਲੀਆਂ ਤਬਦੀਲੀਆਂ ਬਾਰੇ ਚਰਚਾ ਕੀਤੀ ਗਈ। ਇਸ ਗੋਸ਼ਟੀ ਵਿੱਚ ਜਿਲ੍ਹਾ ਸਿਖਲਾਈ ਅਫਸਰ ਡਾ. ਨਰੇਸ਼ ਗੁਲਾਟੀ ਵੱਲੋ ਵਿਸ਼ੇਸ਼ ਤੌਰ ‘ਤੇ ਵਿਜਟ ਕੀਤੀ ਗਈ । ਇਸ ਸਾਇੰਸਦਾਨ ਕਿਸਾਨ ਗੋਸ਼ਟੀ ਵਿੱਚ ਵੱਖ-ਵੱਖ ਖੇਤੀ ਮਾਹਿਰਾਂ ਵੱਲੋਂ ਵਾਤਾਵਰਣ ਵਿੱਚ ਆ ਰਹੀਆਂ ਤਬਦੀਲੀਆਂ ਕਾਰਨ ਫਸਲਾਂ ‘ਤੇ ਹੋਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਕਿਸਾਨਾਂ ਨੂੰ ਦੱਸਿਆ ਗਿਆ ਅਤੇ ਹਾਜਰ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਸੁਰਿੰਦਰ ਸਿੰਘ ਵੱਲੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਗਿਆ ਅਤੇ ਡਾ: ਹਰਪਾਲ ਸਿੰਘ ਪੰਨੂ ਜਿਲ੍ਹਾ ਸਿਖਲਾਈ ਅਫਸਰ ਤਰਨ ਤਾਰਨ ਜੀ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਜਰੂਰੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ। ਡਾ: ਵਿਕਰਮ ਸੂਦ ਪ੍ਰੋਜੈਕਟ ਡਾਇਰੈਕਟਰ ਆਤਮਾ ਤਰਨ ਤਾਰਨ ਵੱਲੋ ਕਿਸਾਨਾਂ ਨਾਲ ਆਰਗੈਨਿਕ ਅਤੇ ਕੁਦਰਤੀ ਖੇਤੀ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਤੋ ਇਲਾਵਾ ਡਾ: ਹਰਮੀਤ ਸਿੰਘ ਏ. ਡੀ. ਓ ਤਰਨ ਤਾਰਨ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ। ਇਸ ਮੌਕੇ ਡਾ. ਗੁਰਭੇਜ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਅਤੇ ਸ੍ਰੀ ਗੁਰਪਾਲ ਸਿੰਘ ਬੀ. ਟੀ. ਐੱਮ. (ਆਤਮਾ) ਤੋ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਵੀ ਹਾਜ਼ਰ ਸਨ।