Close

Organizing Placement Camp at District Employment and Business Bureau, Tarn Taran

Publish Date : 25/10/2021
DBEE

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ
ਤਰਨ ਤਾਰਨ, 22 ਅਕਤੂਬਰ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ, ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਵੱਲੋ ਬੇਰੋਜ਼ਗਾਰ ਨੋਜ਼ਵਾਨਾ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਰੋਜ਼ਗਾਰ ਸਬੰਧੀ ਉਪਰਾਲਿਆਂ ਦੇ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਕਮਰਾ ਨੰਬਰ 115 ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ।
ਪਲੇਸਮੈਂਟ ਕੈਂਪ ਵਿੱਚ 45 ਉਮੀਦਵਾਰਾਂ ਨੇ ਭਾਗ ਲਿਆ, ਜਿੰਨਾ ਵਿੱਚੋ 9 ਊਮੀਦਵਾਰਾਂ ਦੀ ਕੰਪਨੀ ਵੱਲੋ ਚੋਣ ਕੀਤੀ ਗਈ, ਇਸ ਪਲੇਸਮੈਂਟ ਕੈਂਪ ਵਿਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ. ਗਰੁੱਪ ਕੰਪਨੀ ) ਵੱਲੋ ਭਾਗ ਲਿਆ ਗਿਆ।ਇਸ ਮੌਕੇ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਅਧਿਕਾਰੀ ਵੱਲੋਂ ਜਿਲ੍ਹੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਬਿਉਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੁਲਤਾਂ ਅਤੇ ਚੱਲ ਰਹੀਆਂ ਟੇ੍ਰਨਿੰਗਾ ਬਾਰੇ ਦੱਸਿਆ ਗਿਆ।