Close

Organize special camps for sampling of Covid-19 at District Administrative Complex

Publish Date : 19/04/2021
DC Sir
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ
ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਚਲਾਈ ਗਈ ਵੈਕਸੀਨੇਸ਼ਨ ਡ੍ਰਾਈਵ
ਤਰਨ ਤਾਰਨ, 16 ਅਪ੍ਰੈਲ :
ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਵੈਕਸੀਨੇਸ਼ਨ ਡ੍ਰਾਈਵ ਚਲਾਈ ਗਈ, ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦਫ਼ਤਰ ਦੇ ਸਰਕਾਰੀ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਕੋਵਿਡ-19 ਦੀ ਵੈਕਸੀਨ ਲਗਵਾਈ ਗਈ ।
ਇਸ ਸੰਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਵੈਕਸੀਨੇਸ਼ਨ ਲਗਾਉਣ ਲਈ ਵਿਸ਼ੇਸ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਕੋਰੋਨਾ ਸੈਂਪਲਿੰਗ ਅਤੇ ਵੈਕਸੀਨੇਸ਼ਨ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ 68892 ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ 160 ਸਥਾਨਾਂ ‘ਤੇ ਕੋਵਿਡ-19 ਦੀ ਵੈਕਸੀਨੇਸ਼ਨ ਡ੍ਰਾਈਵ ਚੱਲ ਰਹੀ ਹੈ।
  ਇਸ ਮੌਕੇ ਉਨ੍ਹਾਂ ਵੱਲੋਂ  ਆਮ ਲੋਕਾਂ ਨੂੰ  ਅਪੀਲ ਕੀਤੀ ਗਈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ  ਲੋਕ ਆਪਣੇ ਘਰਾਂ  ਤੋਂ ਉਦੋਂ ਹੀ ਬਾਹਰ ਨਿਕਲਣ ਜੇਕਰ ਕੋਈ ਜ਼ਰੂਰੀ ਕੰਮ ਹੋਵੇ । ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ  ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ  ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀ ਆਪ, ਆਪਣੇ ਪਰਿਵਾਰ ਅਤੇ ਸਾਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ਅਤੇ ਮੌਤ ਦਰ ਨੂੰ ਘਟਾ ਸਕਦੇ ਹਾਂ । 
ਉਨ੍ਹਾਂ ਦੱਸਿਆ ਕਿ 11 ਸਰਕਾਰੀ ਸਿਹਤ ਕੇਂਦਰਾਂ ਵਿੱਚ ਕੋਵਿਡ-19 ਦੇ ਟੈੱਸਟ ਹੋ ਰਹੇ ਹਨ ਜਿਵੇਂ ਕਿ ਕਮਿਉਨਟੀ ਹੈੱਲਥ ਸੈਂਟਰ ਸੁਰਸਿੰਘ, ਸਰਹਾਲੀ, ਘਰਿਆਲਾ, ਖੇਮਕਰਨ, ਮੀਆਵਿੰਡ, ਕੈਰੋਂ, ਕਸੇਲ, ਝਬਾਲ, ਸਬ-ਡਿਵੀਜ਼ਨਲ ਹਸਪਤਾਲ ਪੱਟੀ, ਖ਼ਡੂਰ ਸਾਹਿਬ ਅਤੇ ਜ਼ਿਲ੍ਹਾ ਹਸਪਤਾਲ ਤਰਨ ਤਾਰਨ । ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਰੋਨਾ ਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਲੱਛਣ ਸਾਹਮਣੇ ਆਉਣ ‘ਤੇ ਆਪਣਾ ਟੈਸਟ ਜ਼ਰੂਰ ਕਰਵਾਉਣ।