Close

Out of 11403 samples of Covid-19 taken so far in the district, 10905 were reported negative.

Publish Date : 09/07/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਹੁਣ ਤੱਕ ਲਏ ਗਏ 11403 ਸੈਂਪਲਾਂ ਵਿਚੋਂ 10905 ਦੀ ਰਿਪੋਰਟ ਆਈ ਨੈਗਟਿਵ-ਡਿਪਟੀ ਕਮਿਸ਼ਨਰ
ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 149 ਨਮੂਨਿਆਂ ਰਿਪੋਰਟ ਵੀ ਆਈ ਨੈਗੇਟਿਵ
ਤਰਨ ਤਾਰਨ, 8 ਜੁਲਾਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 11406 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 10905 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 214 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 195 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 14 ਐਕਟਿਵ ਕੇਸ ਰਹਿ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 149 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ।ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਇਹ ਵੱਡੀ ਰਾਹਤ ਦੀ ਖਬਰ ਹੈ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 289 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 5 ਵਿਅਕਤੀ ਇਲਾਜ ਅਧੀਨ ਹਨ, ਜੋ ਕਿ ਸਿਹਤ ਪੱਖੋਂ ਠੀਕ ਹਨ।ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ 6 ਕਰੋਨਾ ਪੀੜ੍ਹਤ ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 3 ਵਿਅਕਤੀਆਂ ਨੂੰ  ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।ਉਹਨਾਂ ਦੱਸਿਆ ਕਿ ਅੱਜ ਸਮੂਹ ਕਲੈਕਸ਼ਨ ਸੈਂਟਰਾਂ ‘ਚੋ ਕੋਵਿਡ-19 ਦੀ ਜਾਂਚ ਲਈ 217 ਹੋਰ ਸੈਂਪਲ ਲਏ ਗਏ ਹਨ।
—————