Close

Out of 22514 samples taken so far for testing of Covid-19 in the district, samples of 21052 persons came negative-Deputy Commissioner

Publish Date : 21/08/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 22514 ਸੈਂਪਲਾਂ ਵਿੱਚੋਂ 21052 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ
ਕਰੋਨਾ ਵਾਇਰਸ ਤੋਂ ਪੀੜ੍ਹਤ 422 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ
ਤਰਨ ਤਾਰਨ, 20 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 422 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ 22514 ਸੈਂਪਲਾਂ ਵਿੱਚੋਂ 21052 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 620 ਮਰੀਜ਼ ਕੋਰੋਨਾ ਵਾਇਰਸ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਹਨ, ਜਿੰਨ੍ਹਾਂ ਵਿੱਚੋਂ 422 ਮਰੀਜ਼ ਕਰੋਨਾ ਵਾਇਰਸ ‘ਤੇ ਫਹਿਤ ਪਾ ਚੁੱਕੇ ਹਨ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 `ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 379 ਨਤੀਜਿਆਂ ਵਿੱਚੋਂ 370 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 9 ਸੈਂਪਲ ਪੋਜ਼ੇਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ 1018 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।  
       ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
        ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
———